ਬਟਾਲਾ (ਸਾਹਿਲ)- ਸ਼ੱਕੀ ਹਾਲਾਤ ਵਿਚ ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਏਕਤਾ ਪਤਨੀ ਨਿਤਿਸ਼ ਕੁਮਾਰ ਵਾਸੀ ਸੂਰਿਆ ਇਨਕਲੇਵ ਬਟਾਲਾ ਜੋਕਿ ਆਪਣੇ 2 ਬੱਚਿਆਂ ਨਾਲ ਅੱਜ ਘਰ ਵਿਚ ਇਕੱਲੀ ਸੀ ਅਤੇ ਇਸ ਦਾ ਪਤੀ ਕਿਸੇ ਕੰਮ ਲਈ ਅੰਮ੍ਰਿਤਸਰ ਵਿਖੇ ਗਿਆ ਹੋਇਆ ਸੀ।
ਇਹ ਵੀ ਪੜ੍ਹੋ: ਜਬਰ-ਜ਼ਿਨਾਹ ਦੇ ਦੋਸ਼ੀ ਪਾਦਰੀ ਬਜਿੰਦਰ ਬਾਰੇ ਖੁੱਲ੍ਹਣ ਲੱਗੇ ਵੱਡੇ ਰਾਜ਼, ਇੰਝ ਕੀਤੀ ਸੀ ਪ੍ਰਸਿੱਧੀ ਹਾਸਲ
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਨੇ ਆਪਣੇ ਦੋਵਾਂ ਬੱਚਿਆਂ ਨੂੰ ਕਮਰੇ ਵਿਚ ਬੰਦ ਕਰਨ ਤੋਂ ਬਾਅਦ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਲੜਕੀ ਦੇ ਮਾਪਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਅਤੇ ਜੋ ਵੀ ਉਹ ਬਿਆਨ ਦਰਜ ਕਰਵਾਉਣਗੇ, ਉਸ ਦੇ ਆਧਾਰ ’ਤੇ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਡਿਊਟੀ ਦੇਣ ਮਗਰੋਂ ਰਾਤ ਨੂੰ ਕੁਆਰਟਰ 'ਚ ਆ ਕੇ ਸੁੱਤਾ ASI, ਜਦ ਸਵੇਰੇ ਗੁਆਂਢੀ ਨੇ ਵੇਖਿਆ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਲੈਣ ਦੇ ਦਾਅਵੇ 'ਤੇ ਪੰਜਾਬ ਪੁਲਸ ਦਾ ਵੱਡਾ ਬਿਆਨ
NEXT STORY