ਫਗਵਾੜਾ (ਜਲੋਟਾ) : ਫਗਵਾੜਾ ਦੇ ਪਿੰਡ ਰਾਵਲਪਿੰਡੀ 'ਚ ਵਿਆਹੀ ਹੋਈ ਸਥਾਨਕ ਸ਼ਾਮ ਨਗਰ ਦੀ ਇੱਕ ਲੜਕੀ ਜਿਸ ਦੀ ਪਛਾਣ ਮੁਸਕਾਨ ਪੁੱਤਰੀ ਸੁਰਜੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ, ਦਾ ਉਸਦੇ ਸਹੁਰੇ ਪਰਿਵਾਰ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ।
ਜਾਣਕਾਰੀ ਮੁਤਾਬਕ, ਮ੍ਰਿਤਕਾ ਮੁਸਕਾਨ ਦੇ ਪਿਤਾ ਸੁਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗਲੀ ਨੰਬਰ 4 ਸ਼ਾਮ ਨਗਰ ਫਗਵਾੜਾ ਨੇ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਗਾਇਆ ਹੈ ਕਿ ਉਸਦੀ ਲੜਕੀ ਮੁਸਕਾਨ ਦਾ ਕਤਲ ਉਸਦੇ ਪਤੀ ਸੰਨੀ ਕੁਮਾਰ ਪੁੱਤਰ ਸ਼ਿੰਦਰਪਾਲ ਵਾਸੀ ਪਿੰਡ ਰਾਵਲਪਿੰਡੀ, ਨਨਾਣ ਸਿਮਰ, ਚਾਚੀ ਮੰਜੂ ਅਤੇ ਗੁਰਪ੍ਰੀਤ ਕੌਰ (ਜਠਾਣੀ) ਸਾਰੇ ਵਾਸੀ ਪਿੰਡ ਰਾਵਲਪਿੰਡੀ ਵੱਲੋਂ ਉਸ ਦੀ ਕੁੱਟਮਾਰ ਕਰਕੇ ਧੱਕੇ ਨਾਲ ਜ਼ਹਿਰੀਲੀ ਦਵਾਈ ਪਿਆ ਕੇ ਕੀਤਾ ਗਿਆ ਹੈ। ਸੁਰਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਦੀ ਲੜਕੀ ਦੀ ਸ਼ਾਦੀ ਦੋਸ਼ੀ ਸੰਨੀ ਕੁਮਾਰ ਨਾਲ 5 ਅਪ੍ਰੈਲ 2023 ਨੂੰ ਹੋਈ ਸੀ ਅਤੇ ਵਿਆਹ ਤੋਂ ਬਾਅਦ ਉਸਦੀ ਲੜਕੀ ਦੀ ਕੁੱਖੋਂ ਕੋਈ ਬੱਚਾ ਨਹੀਂ ਸੀ ਹੋਇਆ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਇਤਿਹਾਸਕ ਫ਼ੈਸਲਾ! ਜਾਣੋ ਕਿਸ-ਕਿਸ ਨੂੰ ਮਿਲੇਗਾ ਫ਼ਾਇਦਾ
ਉਸਨੇ ਦੱਸਿਆ ਕਿ 21 ਸਤੰਬਰ ਨੂੰ ਸਵੇਰੇ 11 ਵਜੇ ਉਸ ਨੂੰ ਪਤਾ ਲੱਗਿਆ ਕਿ ਦੋਸ਼ੀ ਸੰਨੀ ਕੁਮਾਰ, ਨਨਾਣ ਸਿਮਰ, ਚਾਚੀ ਮੰਜੂ ਅਤੇ ਜਠਾਣੀ ਗੁਰਪ੍ਰੀਤ ਕੌਰ ਵਾਸੀ ਪਿੰਡ ਰਾਵਲਪਿੰਡੀ ਨੇ ਉਸਦੀ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਧੱਕੇ ਨਾਲ ਉਸ ਨੂੰ ਜ਼ਹਿਰੀਲੀ ਦਵਾਈ ਪਿਆਈ ਹੈ, ਜਿਸ ਤੋਂ ਬਾਅਦ ਗੰਭੀਰ ਹਾਲਤ 'ਚ ਉਸਦੀ ਲੜਕੀ ਮੁਸਕਾਨ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ ਜਿੱਥੇ ਸਰਕਾਰੀ ਡਾਕਟਰਾਂ ਨੇ ਉਸ ਦਾ ਮੁੱਢਲਾ ਇਲਾਜ ਕਰਦੇ ਹੋਏ ਉਸਦੀ ਬਣੀ ਹੋਈ ਗੰਭੀਰ ਹਾਲਤ ਨੂੰ ਵੇਖ ਉਸ ਨੂੰ ਜਲੰਧਰ ਵਿਖੇ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ। ਜਲੰਧਰ ਦੇ ਹਸਪਤਾਲ ਤੋਂ ਉਸਦੀ ਲੜਕੀ ਨੂੰ ਡੀਐੱਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਡਾਕਟਰਾਂ ਨੇ ਮੁਸਕਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਕਤਲ ਦਾ ਸ਼ਿਕਾਰ ਹੋਈ ਮੁਸਕਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਥਾਣਾ ਰਾਵਲਪਿੰਡੀ ਦੀ ਪੁਲਸ ਨੇ ਦੋਸ਼ੀਆਂ ਖਿਲਾਫ ਕਤਲ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਸਾਰੇ ਦੋਸ਼ੀ ਪੁਲਸ ਗ੍ਰਿਫਤਾਰੀ ਤੋਂ ਬਾਹਰ ਚੱਲ ਰਹੇ ਦੱਸੇ ਜਾਂਦੇ ਹਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ CDS ਜਨਰਲ ਅਨਿਲ ਚੌਹਾਨ ਦਾ ਵਧਾਇਆ ਕਾਰਜਕਾਲ, 2026 ਤੱਕ ਸੰਭਾਲਣਗੇ ਅਹੁਦਾ
ਦੱਸਣਯੋਗ ਹੈ ਕਿ ਬੀਤੇ ਦਿਨ ਕਤਲ ਕੀਤੀ ਗਈ ਮੁਸਕਾਨ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਅਤੇ ਸ਼ਾਮ ਨਗਰ ਫਗਵਾੜਾ ਦੇ ਵਸਨੀਕਾਂ ਨੇ ਪੁਲਸ ਥਾਣਾ ਰਾਵਲਪਿੰਡੀ ਦੇ ਬਾਹਰ ਧਰਨਾ ਲਗਾ ਕੇ ਪੁਲਸ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਜੇਕਰ ਪੁਲਸ ਨੇ ਮਾਮਲੇ 'ਚ ਇਨਸਾਫ਼ ਨਾ ਕੀਤਾ ਤਾਂ ਇਸਦੇ ਗੰਭੀਰ ਸਿੱਟੇ ਹੋਣਗੇ। ਇਸ ਤੋਂ ਬਾਅਦ ਅੱਜ ਪੁਲਸ ਨੇ ਦੋਸ਼ੀਆਂ ਖਿਲਾਫ ਕਤਲ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਹੁਣ ਵੇਖਣਾ ਇਹ ਹੈ ਕਿ ਪੁਲਸ ਦੋਸ਼ੀਆਂ ਨੂੰ ਕਦੋਂ ਗ੍ਰਿਫਤਾਰ ਕਰਦੀ ਹੈ? ਪੁਲਸ ਜਾਂਚ ਦਾ ਦੌਰ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿਸਮ ਫਰੋਸ਼ੀ ਦੇ ਅੱਡੇ ਦਾ ਪਰਦਾਫਾਸ, 4 ਔਰਤਾ ਤੇ 1 ਵਿਅਕਤੀ ਕਾਬੂ
NEXT STORY