ਗੁਰੂ ਕਾ ਬਾਗ (ਭੱਟੀ)- 20 ਸਤੰਬਰ ਨੂੰ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਨਵਾਂ ਪਿੰਡ ਦੀ 24 ਸਾਲਾ ਵਿਆਹੁਤਾ ਔਰਤ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਤੇ ਉਸ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਥਾਣਾ ਝੰਡੇਰ ਦੀ ਪੁਲਸ ਵੱਲੋਂ ਉਸ ਦੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਪੁਲਸ ਨੂੰ ਦਿੱਤੇ ਬਿਆਨ ਵਿਚ ਉਕਤ ਔਰਤ ਦੇ ਪਿਤਾ ਪ੍ਰਤਾਪ ਸਿੰਘ ਪੁੱਤਰ ਸੁਰਤਾ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਨੇ ਦੱਸਿਆ ਕਿ ਉਸ ਦੀ ਕੁੜੀ ਕੁਲਵਿੰਦਰ ਕੌਰ ਦੀ 2022 ਵਿਚ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਨਵਾਂ ਪਿੰਡ ਨਾਲ ਕੋਰਟ ਮੈਰਿਜ ਹੋਈ ਸੀ ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਆ ਰਿਹਾ ਬਦਲਾਅ, ਅਕਤੂਬਰ ਤੋਂ ਸ਼ੁਰੂ ਹੋਵੇਗੀ...
3 ਸਾਲ ਬਾਅਦ ਕੁਲਵਿੰਦਰ ਕੌਰ ਨੂੰ ਉਸ ਦਾ ਪਤੀ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਤੇ ਸੱਸ ਨਿੰਦਰ ਕੌਰ ਪਤਨੀ ਕੁਲਦੀਪ ਸਿੰਘ, ਜੇਠ ਰਾਜਾ ਪੁੱਤਰ ਕੁਲਦੀਪ ਸਿੰਘ ਅਤੇ ਸਹੁਰਾ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਤੰਗ ਪ੍ਰੇਸ਼ਾਨ ਕਰਨ ਲੱਗੇ । ਦਾਜ ਨਾ ਦੇਣ ਕਾਰਨ ਉਸ ਨਾਲ ਕੁੱਟਮਾਰ ਕਰਦੇ ਸਨ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੜੀ ਨੇ ਨਹਿਰ 'ਚ ਮਾਰੀ ਛਾਲ, ਲੋਕਾਂ ਨੇ ਬਚਾਇਆ
NEXT STORY