ਬਟਾਲਾ (ਸਾਹਿਲ)- ਸਹੁਰਿਆਂ ਤੋਂ ਦੁਖੀ ਵਿਆਹੁਤਾ ਵਲੋਂ ਫਾਹ ਲਏ ਜਾਣ ਦਾ ਮਾਮਲੇ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਪਤੀ ਸਮੇਤ 4 ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸਲਵਿੰਦਰ ਸਿੰਘ ਨੇ ਦੱਸਿਆ ਕਿ ਪਵਨਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਮਾਨ ਨਗਰ ਬਟਾਲਾ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਭੱਦਾਸ, ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ ਅਤੇ ਇਸਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਆਹ ਦੇ ਕੁਝ ਚਿਰ ਬਾਅਦ ਹੀ ਇਸਦਾ ਸਹੁਰਾ ਪਰਿਵਾਰ ਇਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ, ਜਿਸਦੇ ਬਾਅਦ ਇਹ ਜ਼ਿਆਦਾਤਰ ਆਪਣੇ ਪੇਕੇ ਘਰ ਬਟਾਲਾ ਵਿਖੇ ਰਹਿਣ ਲੱਗ ਪਈ ਅਤੇ ਬੀਤੇ ਕੱਲ੍ਹ ਇਸ ਨੇ ਆਪਣੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕਾ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨ ’ਤੇ ਮ੍ਰਿਤਕਾ ਦੇ ਪਤੀ ਮਨਪ੍ਰੀਤ ਸਿੰਘ, ਸੱਸ ਕੁਲਵਿੰਦਰ ਕੌਰ, ਸਹੁਰਾ ਲਖਵਿੰਦਰ ਸਿੰਘ ਤੇ ਜੇਠ ਲਵਦੀਪ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਾਣੇ ਬੱਸ ਸਟੈਂਡ ਨੇੜਿਓਂ ਮਿਲੀ ਬਜ਼ੁਰਗ ਦੀ ਲਾਸ਼
NEXT STORY