ਜ਼ੀਰਕਪੁਰ (ਮੇਸ਼ੀ) : ਬਲਟਾਨਾ ਦੀ ਪ੍ਰਸ਼ਾਂਤ ਵਿਹਾਰ ਕਾਲੋਨੀ ਵਿਚ ਇਕ ਵਿਆਹੁਤਾ ਔਰਤ ਵਲੋਂ ਪੱਖੇ ਨਾਲ ਫ਼ਾਹਾ ਲਗਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪਤੀ ਨੇ ਉਸ ਨੂੰ ਢਕੌਲੀ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਬੰਧਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਲਟਾਨਾ ਪੁਲਸ ਦੇ ਚੌਂਕੀ ਇੰਚਾਰਜ ਭਿੰਦਰ ਸਿੰਘ ਨੇ ਦੱਸਿਆ ਕਿ ਵੰਸ਼ਿਕਾ ਸਾਗਰ ਨਿਵਾਸੀ ਪ੍ਰਸ਼ਾਂਤ ਵਿਹਾਰ ਨੇ ਆਪਣੇ ਘਰ ਵਿਚ ਪੱਖੇ ਨਾਲ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ।
ਉਨ੍ਹਾਂ ਦੱਸਿਆ ਕਿ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਮ੍ਰਿਤਕਾ ਦੇ ਪਤੀ ਨੇ ਉਸ ਨੂੰ ਹਸਪਤਾਲ ਪਹੁੰਚਾ ਦਿੱਤਾ ਸੀ ਅਤੇ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਅਨੁਸਾਰ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਕਾਫ਼ੀ ਸਮੇਂ ਤੋਂ ਇਲਾਜ ਚੱਲ ਰਿਹਾ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕਾ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ ਅਤੇ ਪੁਲਸ ਨੇ ਇਸ ਘਟਨਾ ਦੀ ਸੂਚਨਾ ਉਸ ਦੇ ਪੇਕੇ ਪਰਿਵਾਰ ਨੂੰ ਦੇ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਰੱਖਿਆ ਹੈ ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ।
Punjab Wrap Up: ਪੜ੍ਹੋ 24 ਮਾਰਚ ਦੀਆਂ ਵੱਡੀਆਂ ਖ਼ਬਰਾਂ
NEXT STORY