ਪਟਿਆਲਾ (ਬਲਜਿੰਦਰ, ਰਾਣਾ) : ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਅੱਜ ਪਿੰਡ ਸਫੇੜਾ ਵਿਖੇ ਅੰਦੋਲਨ ’ਚ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਗਏ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਬਿਨਾਂ ਦੇਰੀ ਤੋਂ ਭਾਜਪਾ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਦੇਸ਼ ਦੇ ਕਿਸਾਨਾਂ ਨੂੰ ਰਾਹਤ ਦੇਣ। ਉਨ੍ਹਾਂ ਕਿਹਾ ਕਿ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਇਸ ਮਾਮਲੇ ’ਚ ਨਾਟਕ ਕਰ ਰਹੀ ਹੈ, ਉਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ’ਚ ਪਾੜ ਕੇ ਕਿਸਾਨ ਅੰਦੋਲਨ ’ਚ ਕਿਸਾਨਾਂ ਦੇ ਹੱਕ ’ਚ ਸਿੱਧਾ ਫਤਵਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਟੈਂਡ ਇਸ ਮਾਮਲੇ ’ਚ ਸਾਫ ਹੈ ਕਿ ਤਿੰਨੇ ਕਾਨੂੰਨ ਜਿਹੜੇ ਕਿਸਾਨਾਂ ਵਿਰੋਧੀ ਹੋਣ ਦੇ ਨਾਲ-ਨਾਲ ਖੇਤੀ ਸੈਕਟਰ ਨੂੰ ਸਿੱਧੇ ਤੌਰ ’ਤੇ ਅਮੀਰ ਘਰਾਣਿਆਂ ਦੇ ਹੱਥ ’ਚ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਜਿਥੇ ਦਿੱਲੀ ਦੇ ਬਾਰਡਰਾਂ ’ਤੇ ਆਪਣੇ ਹੱਕਾਂ ਲਈ ਲੜ ਰਿਹਾ ਹੈ, ਉਥੇ ਸ਼ਹਾਦਤਾਂ ਦੇਣ ਤੋਂ ਵੀ ਪਿੱਛੇ ਨਹੀਂ ਹੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢੇ ਲਾ ਕੇ ਕਿਸਾਨ ਅੰਦੋਲਨ ’ਚ ਲੜੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਕੇ ਹਟੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨ ਚੱਢਾ, ਜ਼ਿਲਾ ਪ੍ਰਧਾਨ ਨੇਕ ਚੰਦ ਸ਼ੇਰਮਾਜਰਾ, ਹਰੀਸ਼ ਨਰੂਲਾ, ਇੰਦਰਜੀਤ ਸਿੰਘ ਹਲਕਾ ਇੰਚਾਰਜ ਸਨੌਰ, ਜੱਗੀ ਸਰਪੰਚ ਸਫੇੜਾ, ਬਿੰਦਰ ਸਿੰਘ ਸਾਬਕਾ ਸਰਪੰਚ, ਸ਼ਿੰਗਾਰਾ ਸਿੰਘ ਆਦਿ ਵੀ ਹਾਜ਼ਰ ਸਨ।
ਮੋਗਾ ਪੁਲਸ ਵਲੋਂ ਭਾਰੀ ਮਾਤਰਾ ’ਚ ਸ਼ਰਾਬ ਅਤੇ ਲਾਹਣ ਬਰਾਮਦ, 5 ਕਾਬੂ, 1 ਫਰਾਰ
NEXT STORY