ਲੁਧਿਆਣਾ (ਅਭਿਸ਼ੇਕ) : ਅੱਜ ਪੂਰੇ ਦੇਸ਼ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹਿਰ ਵਾਸੀਆਂ ਵਲੋਂ ਜਗਰਾਓਂ ਪੁਲ 'ਤੇ ਬਣੀਆਂ ਉਨ੍ਹਾਂ ਦੀਆਂ ਮੂਰਤੀਆਂ ਨੂੰ ਦੁੱਧ ਨਾਲ ਧੋ ਕੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਲੋਕਾਂ ਦਾ ਕਹਿਣਾ ਸੀ ਕਿ ਸ਼ਹੀਦਾਂ ਦੇ ਨਾਂ 'ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਲੋਕਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦਾਂ ਨੂੰ 'ਰਾਸ਼ਟਰੀ ਸ਼ਹੀਦ' ਦਾ ਦਰਜਾ ਮਿਲਣਾ ਚਾਹੀਦਾ ਹੈ ਅਤੇ ਜਿਹੋ ਜਿਹਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਆਪਣੇ ਦੇਸ਼ ਲਈ ਦੇਖਿਆ ਸੀ, ਉਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਲੋਕਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਨੂੰ ਛੱਡ ਕੇ ਭਗਤ ਸਿੰਘ ਦੀ ਸੋਚ ਤੋਂ ਉਹ ਕੁਝ ਪ੍ਰੇਰਨਾ ਲੈਣ ਅਤੇ ਭਾਰਤ ਦੇ ਨਿਰਮਾਣ 'ਚ ਆਪਣਾ ਯੋਗਦਾਨ ਪਾਉਣ। ਸ਼ਹੀਦੀ ਦਿਵਸ ਮੌਕੇ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ 'ਚ ਵੀ ਇਨਕਲਾਬੀ ਕਵੀ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਪ੍ਰੋ. ਗੁਰਭਜਨ ਗਿੱਲ ਮੌਜੂਦ ਰਹੇ। ਇਸ ਮੌਕੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਫੁੱਲ ਭੇਂਟ ਕੀਤੇ ਗਏ।
ਸੁਖਬੀਰ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਤਾਰ
NEXT STORY