ਰਮਦਾਸ/ਅਜਨਾਲਾ : ਨਾਇਬ ਸੂਬੇਦਾਰ ਪਰਗਟ ਸਿੰਘ (31) ਪੁੱਤਰ ਜੋਗਿੰਦਰ ਸਿੰਘ ਵਾਸੀ ਰਮਦਾਸ ਜੋ ਕਿ ਜੰਮੂ ਕਸ਼ਮੀਰ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਹਮਦਰਦਰੀ ਪ੍ਰਗਟ ਕੀਤੀ। ਇਸ ਗਮਗੀਨ ਮੌਕੇ ਸ਼ਹੀਦ ਪ੍ਰਗਟ ਸਿੰਘ ਦੀ ਦੇਹ ਨੂੰ ਮੋਢਾ ਦਿੱਤਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦ ਜਵਾਨ ਦੇ ਹੌਸਲੇ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੀ ਹੈ ਅਤੇ ਇਸ ਔਖੀ ਘੜੀ ਵਿਚ ਪਰਿਵਾਰ ਦੇ ਨਾਲ਼ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਜਲੰਧਰ ਦੇ ਇਸ ਇਲਾਕੇ ਨੂੰ ਪੁਲਸ ਨੇ ਪਾ ਲਿਆ ਘੇਰਾ! ਹੋ ਗਿਆ ਵੱਡਾ ਐਕਸ਼ਨ
NEXT STORY