ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।
ਇਹ ਵੀ ਪੜ੍ਹੋ- ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
NEXT STORY