ਅੰਮ੍ਰਿਤਸਰ (ਦੀਪਕ ਸ਼ਰਮਾ) : ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸੇ ਦੌਰਾਨ ਬਾਅਦ ਦੁਪਹਿਰ ਗੁਰਮਤਿ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ।
ਇਹ ਵੀ ਪੜ੍ਹੋ : ਸਿੱਖ ਇਤਿਹਾਸ 'ਚ 'ਬੰਦੀ ਛੋੜ ਦਿਵਸ' ਦੀ ਮਹਾਨਤਾ
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਵੱਲੋਂ ਪਾਏ ਪੂਰਨੇ ਸਾਡੇ ਜੀਵਨ ਦਾ ਆਧਾਰ ਹਨ। ਉਨ੍ਹਾਂ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਗੁਰਮਤਿ ਸਮਾਗਮ 'ਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਨਰਿੰਦਰ ਸਿੰਘ ਹਜੂਰੀ ਰਾਗੀ, ਭਾਈ ਮਨਦੀਪ ਸਿੰਘ, ਭਾਈ ਹਰਜੋਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਜਸਕਰਨ ਸਿੰਘ ਆਦਿ ਦੇ ਰਾਗੀ ਜਥਿਆਂ ਨੇ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਬਿਕਰਮਜੀਤ ਸਿਮਘ ਕੋਟਲਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਖਜਾਨ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਕਾਲੇ ਖ਼ੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਪ੍ਰਧਾਨ ਮੰਤਰੀ ਮੋਦੀ : ਪ੍ਰਨੀਤ ਕੌਰ
ਕਾਲੇ ਖ਼ੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਪ੍ਰਧਾਨ ਮੰਤਰੀ ਮੋਦੀ : ਪ੍ਰਨੀਤ ਕੌਰ
NEXT STORY