ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ। ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਜਿਥੇ ਸੰਗਤਾਂ ਦੀ ਭੀੜ ਵਿਖਾਈ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਦੱਸ ਦੇਈਏ ਕਿ 6 ਜੂਨ 1984 ਦੇ ਸੰਬੰਧ ਵਿਚ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਲੇ ਰਸਤਿਆਂ ’ਤੇ ਪੰਜਾਬ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਲਗਾਈ ਹੈ। ਉਥੇ ਹੀ ਪੁਲਸ ਵਲੋਂ ਸਪੈਸ਼ਲ ਨਾਕੇ ਲਗਾ ਕੇ ਸ਼ੱਕੀ ਗੱਡੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਬਾਹਰੀ ਗੇਟਾਂ ’ਤੇ ਮੋਰਚੇ ਵੀ ਬਣਾਏ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: 8 ਲੱਖ ਦੇ ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 1 ਸਾਲ ਪਹਿਲਾਂ ਹੋਇਆ ਸੀ ਵਿਆਹ
ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ
NEXT STORY