ਚੰਡੀਗੜ੍ਹ (ਰਮਨਜੀਤ ਸਿੰਘ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ 23 ਦਸੰਬਰ, 2023 ਦਿਨ ਸ਼ਨੀਵਾਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ
ਇਹ ਸਮਾਗਮ ਸਵੇਰ ਦੇ ਸਮੇਂ ਦੌਰਾਨ (ਪਹਿਲੇ 2 ਘੰਟੇ) ਪੰਜਾਬ ਦੇ ਸਾਰੇ ਸਕੂਲਾਂ ’ਚ ਕਰਵਾਏ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤੇ ਨਾਲ ਸਬੰਧਿਤ ਕਵਿਤਾ/ਗੀਤ/ਸ਼ਬਦ/ਵਾਰ ਗਾਇਨ ਮੁਕਾਬਲੇ, ਸ਼ਹੀਦੀ ਸਾਕੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਨਾਲ ਸਬੰਧਿਤ ਭਾਸ਼ਣ/ਵਿੱਦਿਅਕ ਮੁਕਾਬਲਿਆਂ ਤੋਂ ਇਲਾਵਾ ਸਕੂਲ ਮੁਖੀ/ਸਟਾਫ਼/ਅਧਿਆਪਕਾਂ ਵਲੋਂ ਸ਼ਹੀਦੀ ਹਫ਼ਤੇ ਨਾਲ ਸਬੰਧਿਤ ਵਿਸ਼ੇਸ਼ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੀ ਕਰਜ਼ਾ ਲੈਣ ਦੀ ਹੱਦ 'ਤੇ ਕੇਂਦਰ ਨੇ ਕੀਤੀ ਕਟੌਤੀ, ਪੜ੍ਹੋ ਕੀ ਹੈ ਪੂਰਾ ਮਾਮਲਾ
ਬੈਂਸ ਨੇ ਕਿਹਾ ਕਿ ਸਾਰੇ ਸਕੂਲਾਂ ਵਿਚ ਇਹ ਸਮਾਗਮ ਪੂਰੀ ਸਾਦਗੀ ਨਾਲ ਕਰਵਾਏ ਜਾਣਗੇ, ਜਿਨ੍ਹਾਂ ਵਿਚ ਕਿਸੇ ਕਿਸਮ ਦਾ ਸੰਗੀਤਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਦੇਰ ਰਾਤ ਨੂੰ ਫ਼ਿਰ ਚੱਲੀਆਂ ਗੋਲ਼ੀਆਂ, ਗੁਰਦੁਆਰਾ ਸਾਹਿਬ ਜਾਂਦੇ ਹੋਏ ਪਰਿਵਾਰ ਨਾਲ ਹੋਇਆ ਸੀ ਵਿਵਾਦ
NEXT STORY