ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) : ਸੀਨੀਅਰ ਪੁਲਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ’ਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਸਖ਼ਤਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
‘ਕੋਰੋਨਾ’ ਨੇ ਉਜਾੜਿਆ ਪਰਿਵਾਰ, ਪਹਿਲਾਂ ਪਿਤਾ ਦੀ ਮੌਤ, 48 ਘੰਟਿਆਂ ਬਾਅਦ ਮਾਂ ਨੇ ਵੀ ਤੋੜਿਆ ਦਮ
NEXT STORY