ਬੱਧਨੀ ਕਲਾਂ (ਮਨੋਜ ਭੱਲਾ) : ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਅਤੇ ਸਾਂਝੇ ਮੰਚ ਦੀਆਂ ਸਮੂਹ ਜਥੇਬੰਦੀਆਂ ਦੇ ਸੱਦੇ ’ਤੇ ਗੇਟ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਰਵਿੰਦਰ ਕੁਮਾਰ, ਮਨੋਜ ਕੁਮਾਰ, ਅਮਰਜੀਤ ਸਿੰਘ ਅਤੇ ਜਗਦੀਪ ਕੌਰ ਨੇ ਸੰਬੋਧਨ ਕੀਤਾ । ਬੁਲਾਰਿਆਂ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕਰਨਾ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਧੋਖਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਜਥੇਬੰਦੀਆਂ ਦੇ ਸੱਦੇ ’ਤੇ 21 ਅਤੇ 22 ਜੁਲਾਈ 2026 ਨੂੰ ਸਮੂਹ ਬਿਜਲੀ ਕਾਮੇ ਸਮੂਹਿਕ ਛੁੱਟੀ ’ਤੇ ਰਹਿਣਗੇ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣਗੇ ।
ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਬਿਜਲੀ ਸਪਲਾਈ ਜਾਂ ਹੋਰ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਦੀ ਹੋਵੇਗੀ। ਰੈਲੀ ਦੇ ਅੰਤ ਵਿਚ ਸਮੂਹ ਬਿਜਲੀ ਕਾਮਿਆਂ ਨੇ ਏਕਤਾ ਅਤੇ ਸੰਘਰਸ਼ ਦੇ ਨਾਅਰੇ ਲਗਾਉਂਦਿਆਂ ਜਥੇਬੰਦੀਆਂ ਦੇ ਹਰ ਸੰਘਰਸ਼ੀ ਸੱਦੇ ਨੂੰ ਕਾਮਯਾਬ ਬਣਾਉਣ ਦਾ ਅਹਿਦ ਕੀਤਾ।
ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਡੋਪ ਟੈਸਟ 'ਚ ਹੋਈ ਪੁਸ਼ਟੀ
NEXT STORY