ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਪੁੱਤ ਸਿੱਧੂ ਦੀ ਬਰਸੀ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਹੈ। ਬਲਕੌਰ ਸਿੰਘ ਵੱਲੋਂ ਜਿਹੜੀ ਪੋਸਟ ਸਾਂਝੀ ਕੀਤੀ ਗਈ ਹੈ, ਉਸ ਅਨੁਸਾਰ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੀ ਪਹਿਲੀ ਬਰਸੀ 19 ਮਾਰਚ 2023 ਨੂੰ ਮਾਨਸਾ ਦੀ ਨਵੀਂ ਅਨਾਜ ਮੰਡੀ ’ਚ ਮਨਾਉਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਲੀਬੀਆ ’ਚ ਫਸੇ 8 ਪੰਜਾਬੀ ਪਰਤੇ ਵਤਨ, ਦੱਸਿਆ ਕਿਨ੍ਹਾਂ ਖ਼ਤਰਨਾਕ ਹਾਲਾਤ ’ਚ ਕੱਟੇ ਦਿਨ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਸੀ ਕਿ ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਨੂੰ ਆਉਂਦੀ ਹੈ ਪਰ ਭਾਰੀ ਇਕੱਠ ਤੇ ਗਰਮੀ ਨੂੰ ਦੇਖਦਿਆਂ ਕੁਝ 2 ਮਹੀਨੇ ਪਹਿਲਾਂ 19 ਮਾਰਚ ਨੂੰ ਬਰਸੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਦੱਸ ਦਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੈ। ਆਏ ਦਿਨ ਬਲਕੌਰ ਸਿੱਧੂ ਤੇ ਚਰਨ ਕੌਰ ਪੋਸਟਾਂ ਰਾਹੀਂ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦੇ ਰਹਿੰਦੇ ਹਨ।

ਦੱਸਣਯੋਗ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ ਪਰ ਹਾਲੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ।
ਲੀਬੀਆ ’ਚ ਫਸੇ 8 ਪੰਜਾਬੀ ਪਰਤੇ ਵਤਨ, ਦੱਸਿਆ ਕਿਨ੍ਹਾਂ ਖ਼ਤਰਨਾਕ ਹਾਲਾਤ ’ਚ ਕੱਟੇ ਦਿਨ
NEXT STORY