ਚਮਿਆਰੀ/ਗੁਰੂ ਕਾ ਬਾਗ (ਸੰਧੂ, ਭੱਟੀ) : ਫਤਿਹਗੜ੍ਹ ਚੂੜੀਆਂ ਮੁੱਖ ਸੜਕ 'ਤੇ ਸਥਿਤ ਪਿੰਡ ਮੋਹਣ ਭੰਡਾਰੀਆਂ ਵਿੱਚ ਵੀਰਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਟਾਕੇ ਤਿਆਰ ਕਰਨ ਲਈ ਵਰਤੇ ਜਾਂਦੇ ਇੱਕ ਵਰਾਂਡੇ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਉੱਥੇ ਰੱਖੇ ਪਟਾਕਿਆਂ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣੀ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਜਸਵੰਤ ਸਿੰਘ ਵੱਲੋਂ ਕਾਫ਼ੀ ਸਮੇਂ ਤੋਂ ਆਪਣੇ ਘਰ ਵਿੱਚ ਪਟਾਕੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਵੀਰਵਾਰ ਸ਼ਾਮ ਨੂੰ ਅਚਾਨਕ ਪਟਾਕੇ ਬਣਾਉਣ ਵਾਲੇ ਵਰਾਂਡੇ ਵਿੱਚ ਅੱਗ ਭੜਕ ਉੱਠੀ, ਜਿਸ ਕਾਰਨ ਉੱਥੇ ਰੱਖਿਆ ਪਟਾਕਿਆਂ ਦਾ ਸਾਮਾਨ ਧਮਾਕੇ ਨਾਲ ਫਟ ਗਿਆ। ਖੁਸ਼ਕਿਸਮਤੀ ਰਹੀ ਕਿ ਘਟਨਾ ਵੇਲੇ ਵਰਾਂਡੇ ਵਿੱਚ ਕੋਈ ਵਿਅਕਤੀ ਮੌਜੂਦ ਨਹੀਂ ਸੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਅਤੇ ਧਮਾਕੇ ਕਾਰਨ ਵਰਾਂਡੇ ਦੀ ਚਾਰ ਗਾਡਰਾਂ ਵਾਲੀ ਛੱਤ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ : ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ ਲੁਟੇਰੇ
ਇਸ ਦੌਰਾਨ ਸੂਚਨਾ ਮਿਲਣ 'ਤੇ ਅਜਨਾਲਾ ਤੋਂ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਪਹੁੰਚੀ, ਪਰ ਉਦੋਂ ਤੱਕ ਅੱਗ ਕਾਬੂ ਵਿੱਚ ਆ ਚੁੱਕੀ ਸੀ। ਜਸਵੰਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਬਹੁਤਾ ਆਰਥਿਕ ਨੁਕਸਾਨ ਨਹੀਂ ਹੋਇਆ। ਹਾਲਾਂਕਿ ਜਦੋਂ ਉਸ ਤੋਂ ਪਟਾਕੇ ਬਣਾਉਣ ਲਈ ਲੋੜੀਂਦੇ ਲਾਇਸੈਂਸ ਜਾਂ ਪ੍ਰਸ਼ਾਸਨਿਕ ਮਨਜ਼ੂਰੀ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕਿਆ।
ਇਸ ਸਬੰਧੀ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਪੜਤਾਲ ਕੀਤੀ ਜਾ ਰਹੀ ਹੈ ਕਿ ਸੰਬੰਧਿਤ ਵਿਅਕਤੀ ਕੋਲ ਪਟਾਕੇ ਬਣਾਉਣ ਲਈ ਲੋੜੀਂਦਾ ਲਾਇਸੈਂਸ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਾਜਪਾ ਦੀ ਕੇਂਦਰੀ ਟੀਮ 'ਚ ਫੇਰਬਦਲ ਦੀਆਂ ਅਟਕਲਾਂ ! ਨਿਤਿਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਜੋਕੇ ਦੇ ਛੱਪੜ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
NEXT STORY