ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਦੇ ਗੀਤਾ ਭਵਨ ਰੋਡ 'ਤੇ ਸਥਿਤ 'ਬੱਬਰ ਇਲੈਕਟ੍ਰੋਨਿਕਸ' ਦੀ ਦੁਕਾਨ ਨੂੰ ਅੱਗ ਲੱਗਣ ਨਾਲ ਦੁਕਾਨ ਦੇ ਅੰਦਰ ਲੱਗੇ ਫਿਟਿੰਗ ਕਾਊਂਟਰ, ਵਾਇਰਿੰਗ ਅਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ। ਹਾਲਾਂਕਿ ਫਾਇਰ ਬ੍ਰਿਗੇਡ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਨੁਕਸਾਨ ਹੋਣੋਂ ਬਚਾਅ ਹੋ ਗਿਆ ਪਰ ਫਿਰ ਵੀ ਦੁਕਾਨਦਾਰ ਦਾ ਕਾਫ਼ੀ ਬਿਜਲੀ ਦਾ ਸਾਮਾਨ ਸੜ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ

ਦੁਕਾਨਦਾਰ ਮੋਹਿਤ ਬੱਬਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਕੇ ਗਿਆ ਸੀ ਕਿ ਮਹਿਜ਼ 15 ਮਿੰਟ ਬਾਅਦ ਹੀ ਉਸ ਨੂੰ ਗੁਆਂਢੀਆਂ ਵੱਲੋਂ ਫੋਨ 'ਤੇ ਸੂਚਨਾ ਮਿਲੀ ਕਿ ਦੁਕਾਨ ਦੇ ਅੰਦਰ ਅੱਗ ਲੱਗ ਗਈ ਹੈ। ਗੁਆਂਢੀਆਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਵੀ ਇਸ ਦੀ ਸੂਚਨਾ ਦੇ ਦਿੱਤੀ ਸੀ। ਸੂਚਨਾ ਮਿਲਦਿਆਂ ਹੀ ਉਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਦੁਕਾਨ ਖੋਲ੍ਹੀ ਅਤੇ ਆਸ-ਪਾਸ ਦੇ ਲੋਕਾਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ।
ਇਹ ਵੀ ਪੜ੍ਹੋ: ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ 'ਚੋਂ ਮਿਲੇ ਬੱਚੇ ਸਣੇ 4 ਮਨੁੱਖੀ ਕੰਕਾਲ, ਵੈਨ 'ਚ ਬੈਠੇ-ਬੈਠੇ ਬਣੇ ਪਿੰਜਰ

ਉਨ੍ਹਾਂ ਦੱਸਿਆ ਕਿ ਪੰਜ ਮਿੰਟ ਬਾਅਦ ਹੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਉੱਥੇ ਪਹੁੰਚ ਗਈ ਅਤੇ ਤੁਰੰਤ ਪਾਣੀ ਦੀਆਂ ਬੌਛਾਰਾਂ ਮਾਰ ਕੇ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਦੁਕਾਨ ਦੇ ਅੰਦਰ ਕਰੀਬ ਚਾਰ-ਪੰਜ ਲੱਖ ਰੁਪਏ ਦਾ ਬਿਜਲੀ ਦਾ ਸਾਮਾਨ ਮੌਜੂਦ ਸੀ, ਜਿਸ ਵਿੱਚੋਂ ਕੁਝ ਸਾਮਾਨ ਅੱਗ ਲੱਗਣ ਕਾਰਨ ਅਤੇ ਕੁਝ ਪਾਣੀ ਦੀਆਂ ਬੌਛਾਰਾਂ ਪੈਣ ਨਾਲ ਖ਼ਰਾਬ ਹੋ ਗਿਆ ਹੈ। ਇਸ ਦੇ ਨਾਲ ਹੀ ਦੁਕਾਨ ਦੀ ਅੰਦਰੂਨੀ ਫਿਟਿੰਗ, ਵਾਇਰਿੰਗ ਅਤੇ ਕਾਊਂਟਰ ਵੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਏ ਹਨ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ! ਮਲੇਸ਼ੀਆਂ ਨਾਲ ਜੁੜੇ ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਸੋਈ ਗੈਸ ਸਿਲੰਡਰ ਲੀਕ ਹੋਣ ਕਾਰਨ ਭੜਕੀ ਅੱਗ, ਦੋ ਮਾਸੂਮ ਭਰਾ ਅਤੇ ਚਾਚਾ ਗੰਭੀਰ ਰੂਪ 'ਚ ਝੁਲਸੇ
NEXT STORY