ਫਿਰੋਜ਼ਪੁਰ (ਸੰਨੀ ਚੋਪੜਾ, ਸੋਨੂੰ ਚੋਪੜਾ) : ਫਿਰੋਜ਼ਪੁਰ ਛਾਉਣੀ ਦੇ ਨੇਮ ਵਾਲਾ ਚੌਂਕ 'ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਗੁਰੂ ਨਾਨਕ ਇਲੈਕਟ੍ਰਾਨਿਕ ਦੇ ਸ਼ੋਅਰੂਮ ਦੀ ਦੂਜੀ ਮੰਜ਼ਿਲ 'ਤੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸ਼ੋਅਰੂਮ ਅੰਦਰ ਪਿਆ ਸਮਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਕਾਰਨ ਕਾਫੀ ਨੁਕਸਾਨ ਹੋਣ ਦੀ ਸੂਚਨਾ ਹੈ। ਕੰਟੋਨਮੈਂਟ ਬੋਰਡ ਅਤੇ ਸ਼ਹਿਰ ਦੀ ਨਗਰ ਕੌਂਸਲ ਦੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ।
ਇਸ ਤੋਂ ਪਹਿਲਾਂ ਆਸ-ਪਾਸ ਦੇ ਦੁਕਾਨਦਾਰਾਂ ਅਤੇ ਦੁਕਾਨ ਮਾਲਕ ਵੱਲੋਂ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਸ਼ੋਅਰੂਮ ਦੀ ਦੂਜੀ ਮੰਜ਼ਿਲ 'ਤੇ ਲੱਗੀ ਸੀ, ਜਿਸ ਕਾਰਨ ਉੱਥੋਂ ਧੂੰਏਂ ਦੇ ਗੁਬਾਰ ਨਿਕਲਦੇ ਦਿਖਾਈ ਦਿੱਤੇ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਕਾਰਨ ਹੋਏ ਨੁਕਸਾਨ ਦਾ ਵੀ ਅਜੇ ਪੂਰਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੁਕਸਾਨ ਦਾ ਮੁਕੰਮਲ ਮੁਲਾਂਕਣ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਏ ਜਾਣ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ।
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ
NEXT STORY