ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਸਥਿਤ ਫਨ ਬਾਈਟਸ ਰੈਸਟੋਰੈਂਟ 'ਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਚਾਨਕ ਰੈਸਟੋਰੈਂਟ ਅੰਦਰ ਭਿਆਨਕ ਅੱਗ ਲੱਗ ਗਈ। ਸਵੇਰੇ ਕਰੀਬ 5 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਅੱਗ ਨੇ ਕੁਝ ਹੀ ਸਮੇਂ 'ਚ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਰੈਸਟੋਰੈਂਟ ਅੰਦਰ ਪਿਆ ਵੱਡੀ ਮਾਤਰਾ 'ਚ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ ਜੁੜੇ ਤਾਰ

ਚਸ਼ਮਦੀਦਾਂ ਮੁਤਾਬਕ ਜਦੋਂ ਪਹਿਲੀ ਵਾਰ ਰੈਸਟੋਰੈਂਟ 'ਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਜ਼ਰ ਆਈਆਂ ਤਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਅੰਦਰ ਕੋਈ ਤੰਦੂਰ ਭੱਖ ਰਿਹਾ ਹੋਵੇ ਪਰ ਵੇਖਦਿਆਂ ਹੀ ਵੇਖਦਿਆਂ ਅੱਗ ਦੀਆਂ ਲਪਟਾਂ ਤੇਜ਼ ਹੁੰਦੀਆਂ ਗਈਆਂ ਅਤੇ ਅੱਗ ਨੇ ਵਿਕਰਾਲ ਰੂਪ ਧਾਰ ਲਿਆ। ਕੁਝ ਹੀ ਪਲਾਂ ਵਿੱਚ ਅੱਗ ਨੇ ਰੈਸਟੋਰੈਂਟ ਦੇ ਅੰਦਰਲੇ ਹਿੱਸੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉੱਥੇ ਪਿਆ ਫਰਨੀਚਰ, ਸਾਜ਼ੋ-ਸਾਮਾਨ ਅਤੇ ਹੋਰ ਸਮਾਨ ਬੁਰੀ ਤਰ੍ਹਾਂ ਸੜ ਗਿਆ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ

ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਊ ਦਸਤੇ ਨੂੰ ਜਾਣਕਾਰੀ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਰਾਹਤ ਦੀ ਗੱਲ ਇਹ ਰਹੀ ਕਿ ਅੱਗ ਨੂੰ ਹੁਣ ਬੁਝਾ ਦਿੱਤਾ ਗਿਆ ਹੈ ਅਤੇ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮੁੱਢਲੀ ਜਾਣਕਾਰੀ ਮੁਤਾਬਕ ਅੱਗ ਕਾਰਨ ਰੈਸਟੋਰੈਂਟ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਸੰਬੰਧਿਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਖ਼ੁਲਾਸਾ ਹੋ ਸਕੇਗਾ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
NEXT STORY