ਜਲੰਧਰ (ਸੋਨੂੰ)- ਜਲੰਧਰ ਦੇ ਗੋਦਾਈਪੁਰ ਇਲਾਕੇ 'ਚ ਸਥਿਤ ਇਕ ਲੱਕੜ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਡਰ ਦੇ ਮਾਹੌਲ 'ਚ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਗੋਦਾਮ ਵਿੱਚ ਵੱਡੀ ਮਾਤਰਾ 'ਚ ਲੱਕੜ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ।
ਇਹ ਵੀ ਪੜ੍ਹੋ: ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

ਅੱਗ ਦੀਆਂ ਉੱਚੀਆਂ ਲਪਟਾਂ ਅਤੇ ਘਣਾ ਧੂੰਆਂ ਦੂਰ-ਦੂਰ ਤੱਕ ਵਿਖਾਈ ਦੇ ਰਿਹਾ ਸੀ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ। ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਦੌਰਾਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਗੋਦਾਮ ਵਿੱਚ ਲੱਕੜ ਦਾ ਵੱਡਾ ਸਟਾਕ ਮੌਜੂਦ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਪਰ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਪੁਲਸ ਅਤੇ ਫਾਇਰ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅੱਗ ਨੂੰ ਕਾਬੂ ਕਰਨ ਲਈ ਜੇ. ਸੀ. ਬੀ. ਮਸ਼ੀਨ ਦੀ ਮਦਦ ਨਾਲ ਗੋਦਾਮ ਦੀ ਟੀਨ ਦੀ ਛੱਤ ਢਾਹੀ ਗਈ ਤਾਂ ਜੋ ਅੰਦਰ ਤੱਕ ਪਾਣੀ ਪਹੁੰਚਾਇਆ ਜਾ ਸਕੇ ਅਤੇ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ ਨੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
NEXT STORY