ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ) : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਾਲੋਨੀ ਵਿਖੇ ਇੱਕ ਰਿਹਾਇਸ਼ੀ ਖੇਤਰ ਵਿੱਚ ਦੇਰ ਰਾਤ ਇੱਕ ਸਕਰੈਪ ਸਟੋਰ ਵਿੱਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਦੇਰ ਰਾਤ ਤੱਕ ਲੱਗੀਆਂ ਰਹੀਆਂ। ਇਸ ਦੌਰਾਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਲਗਭਗ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ, ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ : CM ਮਾਨ ਨੇ ਆਰ. ਟੀ. ਓ. ਦਫ਼ਤਰ ਨੂੰ ਲਗਾ ਦਿੱਤਾ ਤਾਲ਼ਾ, ਕੀਤਾ ਵੱਡਾ ਐਲਾਨ
ਉਧਰ, ਸ਼ਹਿਰ ਨਿਵਾਸੀਆਂ ਅਤੇ ਸ਼ਹਿਰ ਦੇ ਕੌਂਸਲਰ ਪੁਨੀਤ ਨੇ ਰਿਹਾਇਸ਼ੀ ਖੇਤਰ ਵਿੱਚ ਬਣੇ ਅਜਿਹੇ ਸਕਰੈਪ ਸਟੋਰਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਸ਼ਹਿਰ ਦੇ ਕੌਂਸਲਰ ਨੇ ਕਿਹਾ ਕਿ ਅੱਜ ਤੋਂ ਤਕਰੀਬਨ ਪੰਜ ਸਾਲ ਪਹਿਲਾਂ ਵੀ ਇਸੇ ਏਰੀਏ ਵਿੱਚ ਸਕਰੈਪ ਸਟੋਰਾਂ ਵਿੱਚ ਅੱਗ ਲੱਗ ਗਈ ਸੀ ਪ੍ਰੰਤੂ ਫਿਰ ਵੀ ਇਹਨਾਂ ਸਕਰੈਪ ਸਟੋਰਾਂ ਨੂੰ ਰਿਹਾਇਸ਼ੀ ਖੇਤਰਾਂ ਵਿੱਚੋਂ ਬਾਹਰ ਨਹੀਂ ਲਿਜਾਇਆ ਜਾਂਦਾ। ਕੌਂਸਲਰ ਨੇ ਕਿਹਾ ਕਿ ਜੇਕਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਂ ਸਿਰ ਨਾ ਪਹੁੰਚਦੀਆਂ ਤਾਂ ਰਿਹਾਇਸ਼ੀ ਖੇਤਰ ਵਿੱਚ ਵੀ ਅੱਗ ਨਾਲ ਕਾਫੀ ਨੁਕਸਾਨ ਹੋ ਸਕਦਾ ਸੀ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬੂ ਰਾਮ ਸਕਰੈਪ ਸਟੋਰ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ, ਜਦੋਂਕਿ ਸਟੋਰ ਵਿੱਚ ਪਿਆ ਗੱਤੇ ਅਤੇ ਪਲਾਸਟਿਕ ਦਾ ਸਾਮਾਨ ਪੂਰੀ ਤਰ੍ਹਾਂ ਅੱਗ ਨਾਲ ਸੜ ਗਿਆ। ਉਹਨਾਂ ਦੱਸਿਆ ਕਿ ਜਦੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਉਹ ਉਸ ਸਮੇਂ ਦੁਕਾਨ ਵਿੱਚ ਹੀ ਬੈਠੇ ਸਨ ਅਤੇ ਜਦੋਂ ਧੂਆਂ ਨਿਕਲਦਾ ਦਿਖਿਆ ਤਾਂ ਪਾਣੀ ਪਾ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅੱਗ 'ਤੇ ਕਾਬੂ ਨਾ ਪਾਇਆ ਜਾ ਸਕਿਆ ਅਤੇ ਅੱਗ ਵੱਧਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : AI ਦੀ ਦੁਨੀਆ 'ਚ ਧਮਾਕਾ: 42 ਲੱਖ ਕਰੋੜ ਦੀ ਹੋਈ OpenAI, ਮਾਈਕ੍ਰੋਸਾਫਟ ਨਾਲ ਨਵੀਂ ਡੀਲ
ਇਸ ਦੌਰਾਨ ਫਾਇਰ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਦੋ ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਜਦੋਂਕਿ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ਰੋਡ ‘ਤੇ ਗੁੰਡਾਗਰਦੀ: ਘਰ ਦੇ ਬਾਹਰ ਖੜੀ ਕਾਰ ਦੇ ਤੋੜੇ ਸ਼ੀਸ਼ੇ, ਆਰੋਪੀ ਫਰਾਰ
NEXT STORY