ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਇਸ ਨਾਲ ਸਬੰਧਤ ਕਾਲਜਾਂ 'ਚ ਅੱਜ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਭਾਰੀ ਸਿਆਸੀ ਸਰਗਰਮੀ ਦੇ ਨਾਲ-ਨਾਲ ਜ਼ਬਰਦਸਤ ਹੰਗਾਮਾ ਵੀ ਦੇਖਣ ਨੂੰ ਮਿਲਿਆ। ਚੋਣਾਂ ਦੌਰਾਨ ਪੁਲਸ ਅਤੇ ਵਿਦਿਆਰਥੀਆਂ ਵਿਚਾਲੇ ਤਿੱਖੀ ਝੜਪ ਹੋਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ
ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਵੋਟਿੰਗ ਦਾ ਸਮਾਂ ਸਵੇਰੇ 11:00 ਵਜੇ ਤੱਕ ਸੀ, ਪਰ ਲਾਅ ਵਿਭਾਗ ਦਾ ਗੇਟ ਸਵੇਰੇ 10:00 ਵਜੇ ਹੀ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਕਈ ਵਿਦਿਆਰਥੀ ਵੋਟ ਪਾਉਣ ਤੋਂ ਵਾਂਝੇ ਰਹਿ ਗਏ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਚੋਣਾਂ ਦੌਰਾਨ ਜਾਅਲੀ ਵੋਟਾਂ ਭੁਗਤਾਉਣ ਦੇ ਵੀ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਲਾਅ ਵਿਭਾਗ ਦੇ ਗੇਟ 'ਤੇ ਲੱਤਾਂ ਮਾਰ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨਾਲ ਉਨ੍ਹਾਂ ਦੀ ਜ਼ਬਰਦਸਤ ਧੱਕਾ-ਮੁੱਕੀ ਹੋਈ । ਪੁਲਸ ਵੱਲੋਂ ਨਾਅਰੇਬਾਜ਼ੀ ਕਰ ਰਹੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ ਗੋਲੀਆਂ
ਹੰਗਾਮੇ ਦੌਰਾਨ ਜਦੋਂ ਪੁਲਸ ਬੈਲਟ ਬਾਕਸ ਲੈ ਕੇ ਜਾਣ ਲੱਗੀ ਤਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ ਅਤੇ ਉੱਥੇ ਹੀ ਧਰਨੇ 'ਤੇ ਬੈਠ ਗਏ। ਬਾਅਦ ਵਿੱਚ ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੂੰ ਸਮਝਾਉਂਦੇ ਹੋਏ ਨਜ਼ਰ ਆਏ।
ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਨਮ ਦਿਨ ਤੋਂ ਇਕ ਦਿਨ ਬਾਅਦ ਮਿਲੀ ਜਵਾਨ ਪੁੱਤ ਦੀ ਲਾਸ਼, ਨਹੀਂ ਵੇਖਿਆ ਜਾਂਦਾ ਪਰਿਵਾਰ ਦਾ ਹਾਲ
NEXT STORY