Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    3:30:54 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • ed issued summons to two ias officers of punjab government

    ਸਨਟੈਕ ਸਿਟੀ ਮਾਮਲਾ: ਈਡੀ ਵੱਲੋਂ ਪੰਜਾਬ ਸਰਕਾਰ ਦੇ...

  • raksha bandhan 2026

    ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮਾਤਾ ਚਿੰਤਪੁਰਨੀ ਮੇਲੇ ਸਬੰਧੀ ਲੱਗਣ ਵਾਲੇ 'ਲੰਗਰਾਂ' ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਮਾਤਾ ਚਿੰਤਪੁਰਨੀ ਮੇਲੇ ਸਬੰਧੀ ਲੱਗਣ ਵਾਲੇ 'ਲੰਗਰਾਂ' ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ

  • Edited By Babita,
  • Updated: 05 Aug, 2021 09:21 AM
Hoshiarpur
mata chintpurni mela langars
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਜੀ ਦੇ 9 ਤੋਂ 16 ਅਗਸਤ ਤੱਕ ਲੱਗਣ ਵਾਲੇ ਮੇਲੇ ਸਬੰਧੀ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਮਿਕ ਸੰਗਠਨਾਂ, ਲੰਗਰ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਰਵ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਹੁਸ਼ਿਆਰਪੁਰ ਵਿੱਚ ਰੋਡ ਸਾਈਡ ਲੰਗਰ ਨਾ ਲਗਾਉਂਦੇ ਹੋਏ ਪ੍ਰਸ਼ਾਸਨ ਵਲੋਂ ਦੱਸੇ ਗਏ ਕੁੱਝ ਸਥਾਨਾਂ ’ਤੇ ਹੀ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੰਗਰ ਲਗਾਏ ਜਾਣਗੇ। ਇਸ ਦੀ ਸਹਿਮਤੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਾਰੇ ਧਾਰਮਿਕ ਸੰਗਠਨਾਂ ਅਤੇ ਲੰਗਰ ਕਮੇਟੀਆਂ ਨੂੰ ਆਸਥਾ ਦੇ ਨਾਲ-ਨਾਲ ਕੋਵਿਡ-19 ਤੋਂ ਬਚਾਅ ਦੇ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਗੈਸ ਨਾਲ ਭਰੇ ਸਿੰਲਡਰਾਂ ਵਾਲੇ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਸਮੇਤ ਲੋਕਾਂ ਦੇ ਸੁੱਕੇ ਸਾਹ
 ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲਿਆਂ ਸਬੰਧੀ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾ ਰਹੇ ਹਨ ਅਤੇ ਸਾਰੇ ਸੰਗਠਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਤਾ ਚਿੰਤਪੁਰਨੀ ਦੇ ਮੇਲੇ ਸਬੰਧੀ ਆਪਣੀਆਂ ਤਿਆਰੀਆਂ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਵਿਡ-19 ਦੇ ਚੱਲਦੇ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਪ੍ਰਸ਼ਾਸਨ ਵੱਲੋਂ ਰੋਡ ਸਾਈਡ ਲੰਗਰ ਅਤੇ ਅਸਥਾਈ ਦੁਕਾਨਾਂ ’ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ। ਇਸ ਲਈ ਹੁਸ਼ਿਆਰਪੁਰ ਤੋਂ ਲੰਘਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਦੇ ਨਾਲ-ਨਾਲ ਆਪਣੀ ਸੁਰੱਖਿਆ ਯਕੀਨੀ ਬਣਾਈ ਰੱਖਣ ਦੇ ਲਈ ਸੰਸਥਾਵਾਂ ਸਿਰਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸੇ ਗਏ ਸਥਾਨਾਂ ’ਤੇ ਕੋਵਿਡ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੰਗਰ ਲਗਾਉਣ। ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜ਼ਿਲ੍ਹੇ ਵਿੱਚ ਕੋਵਿਡ-19 ’ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਮਹਾਮਾਰੀ ਅੱਗੇ ਨਾ ਫੈਲੇ, ਇਸ ਦੇ ਲਈ ਜ਼ਿਲ੍ਹਾ ਵਾਸੀਆਂ ਵਿਸ਼ੇਸ਼ ਕਰਕੇ ਹੁਸ਼ਿਆਰਪੁਰ ਦੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੂੰ ਵੀ ਅੱਗੇ ਆਉਣਾ ਹੋਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ਦੇ ਦਰਜਨਾਂ ਇਲਾਕੇ ਡੇਂਗੂ ਦੇ ਨਿਸ਼ਾਨੇ 'ਤੇ, 80 ਮਰੀਜ਼ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਕੁੱਝ ਥਾਵਾਂ ’ਤੇ ਲੰਗਰ ਲਗਾਉਣ ਦੀ ਮਨਜ਼ੂਰੀ ਦਿੱਤੀ ਜਾਵੇਗੀ, ਜੋ ਕਿ ਪੂਰੀ ਤਰ੍ਹਾਂ ਨਾਲ ਕਵਰ ਹੋਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੀ ਨਿਰਧਾਰਿਤ ਸਥਾਨਾਂ ’ਤੇ ਲਾਏ ਗਏ ਲੰਗਰ ਵਿੱਚ ਹੀ ਹਿੱਸੇਦਾਰ ਬਣਨ। ਉਨ੍ਹਾਂ ਕਿਹਾ ਕਿ ਐਸ. ਡੀ. ਐਮ. ਹੁਸ਼ਿਆਰਪੁਰ ਜਿਨ੍ਹਾਂ ਥਾਵਾਂ ਨੂੰ ਚੁਣਨਗੇ, ਸਿਰਫ ਉਨ੍ਹਾਂ ਥਾਵਾਂ ’ਤੇ ਲੰਗਰ ਲਗਾਇਆ ਜਾ ਸਕੇਗਾ। ਇਸ ਤੋਂ ਇਲਾਵਾ ਕਿਤੇ ਵੀ ਲੰਗਰ ਲਗਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਆਪਣੇ ਬਿਨੈ-ਪੱਤਰ ਵਿੱਚ ਆਪਣੀ ਸੰਸਥਾ ਦੇ ਕੋਵਿਡ ਮਾਨਿਟਰ ਦਾ ਨਾਮ ਵੀ ਦੇਣਾ ਜ਼ਰੂਰੀ ਹੋਵੇਗਾ, ਜੋ ਕਿ ਲੰਗਰ ਵਾਲੇ ਸਥਾਨ ’ਤੇ ਕੋਵਿਡ ਹਦਾਇਤਾਂ ਦੀ ਪਾਲਣਾ ਕਰਵਾਉਣ ਦੇ ਲਈ ਜ਼ਿੰਮੇਵਾਰ ਹੋਵੇਗਾ। ਇਸ ਤੋਂ ਇਲਾਵਾ ਪੀਣ ਦਾ ਪਾਣੀ, ਦਵਾਈਆਂ, ਟੈਂਪਰੇਰੀ ਪਖ਼ਾਨੇ, ਹੈਲਪਲਾਈਨ ਨੰਬਰ ਅਤੇ ਸਫਾਈ ਵਿਵਸਥਾ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਵਿੱਚ ਡੀ. ਜੇ. ’ਤੇ ਪੂਰਨ ਪਾਬੰਦੀ ਰਹੇਗੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖੰਨਾ 'ਚ ਕਿਸਾਨ ਆਗੂ 'ਰਾਜੇਵਾਲ' ਦੇ ਹੱਕ 'ਚ ਲੱਗੇ ਪੋਸਟਰ, ਛਿੜੀ ਨਵੀਂ ਚਰਚਾ
 ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਹਾਜ਼ਰ ਸਾਰੇ ਸੰਗਠਨਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੇਲੇ ਦੌਰਾਨ ਸਿਹਤ ਦੇ ਨਾਲ-ਨਾਲ ਸਫ਼ਾਈ ਵਿਵਸਥਾ ਦਾ ਵੀ ਧਿਆਨ ਰੱਖਣ ਅਤੇ ਮਾਸਕ ਪਹਿਨ ਕੇ ਹੀ ਘਰ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਬਿਨ੍ਹਾ ਮਾਸਕ ਵਾਲੇ ਲੋਕਾਂ ਦੇ ਖ਼ਿਲਾਫ਼ ਪੁਲਸ ਸਖ਼ਤੀ ਨਾਲ ਪੇਸ਼ ਆਵੇਗੀ, ਇਸ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਲਈ ਪੁਲਸ ਬਲ ਮੌਜੂਦ ਰਹੇਗਾ ਅਤੇ ਬਕਾਇਦਾ ਹਿਮਾਚਲ ਸੀਮਾ ਤੱਕ 2 ਐਸ. ਪੀ. ਤਾਇਨਾਤ ਹੋਣਗੇ, ਜਿਨ੍ਹਾਂ ਦੀ ਦੇਖ-ਰੇਖ ਵਿੱਚ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਰਹੇਗੀ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਨੇ ਸੰਗਠਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੰਗਰ ਦੇ ਲਈ ਪੱਤਲ ਅਤੇ ਬਰਤਨਾਂ ਦਾ ਹੀ ਇਸਤੇਮਾਲ ਕਰਨ ਅਤੇ ਡਿਸਪੋਜ਼ੇਬਲ ਦਾ ਇਸਤੇਮਾਲ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸਫਾਈ ਵਿਵਸਥਾ ’ਤੇ ਕਾਫੀ ਹੱਦ ਤੱਕ ਅਸੀਂ ਕਾਬੂ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡਕ੍ਰਾਸ ਸੋਸਾਇਟੀ ਦੇ ਕੋਲ ਵੀ ਬਰਤਨ ਬੈਂਕ ਹੈ, ਜੇਕਰ ਕੋਈ ਸੰਸਥਾ ਉਨ੍ਹਾਂ ਕੋਲੋਂ ਬਰਤਨ ਲੈਣਾ ਚਾਹੁੰਦੀ ਹੈ ਤਾਂ ਨਿਰਧਾਰਿਤ ਸਕਿਓਰਿਟੀ ਰਾਸ਼ੀ ਜਮ੍ਹਾਂ ਕਰਵਾ ਕੇ ਉਨ੍ਹਾਂ ਕੋਲੋਂ ਬਰਤਨ ਲੈ ਸਕਦੀ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਸ. ਡੀ. ਐਮ. ਹੁਸ਼ਿਆਰਪੁਰ ਸ਼ਿਵਰਾਜ ਬੱਲ, ਡੀ. ਐਸ. ਪੀ. ਗੁਰਪ੍ਰੀਤ ਸਿੰਘ, ਡੀ. ਡੀ. ਐਫ. ਪਿਯੂਸ਼ ਗੋਇਲ ਤੋਂ ਇਲਾਵਾ ਧਾਰਮਿਕ, ਸਮਾਜਿਕ ਸੰਗਠਨਾ ਅਤੇ ਲੰਗਰ ਕਮੇਟੀਆਂ ਦੇ ਪ੍ਰਤੀਨਿਧ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mata Chintpurni
  • Mela
  • Langar
  • Hoshiarpur Administration
  • ਮਾਤਾ ਚਿੰਤਪੁਰਨੀ
  • ਮੇਲਾ
  • ਲੰਗਰ
  • ਹੁਸ਼ਿਆਰਪੁਰ ਪ੍ਰਸ਼ਾਸਨ

ਗੈਸ ਨਾਲ ਭਰੇ ਸਿੰਲਡਰਾਂ ਵਾਲੇ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਸਮੇਤ ਲੋਕਾਂ ਦੇ ਸੁੱਕੇ ਸਾਹ

NEXT STORY

Stories You May Like

  • trump takes big decision regarding vaccination
    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ ਫ਼ੈਸਲਾ, ਮਾਪਿਆਂ 'ਚ ਛਿੜੀ ਚਰਚਾ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • nepal  s new pm balen shah  s diplomatic action
    ਨੇਪਾਲ ਦੇ ਨਵੇਂ PM ਬਾਲੇਨ ਸ਼ਾਹ ਦਾ ‘ਡਿਪਲੋਮੈਟਿਕ ਐਕਸ਼ਨ’, ਭਾਰਤੀ ਰਾਜਦੂਤ ਨਾਲ ਕੀਤੀ ਪਹਿਲੀ ਅਹਿਮ ਮੁਲਾਕਾਤ
  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mayawati statement on punjab elections
      ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ
    • august 27 punjab bandh trade unions
      27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ
    • ram rahim  harjinder singh dhami
      ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਵੱਡਾ ਬਿਆਨ
    • sukhbir singh badal in damdama sahib
      ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
    • 27 august punjab bandh
      27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ
    • former ambassador navdeep suri served notice to prove citizenship
      ਸਾਬਕਾ ਰਾਜਦੂਤ ਨਵਦੀਪ ਸੂਰੀ ਨੂੰ ਨਾਗਰਿਕਤਾ ਸਾਬਤ ਕਰਨ ਦਾ ਨੋਟਿਸ, ਸਿੱਧੂ ਜੋੜੇ ਨੇ...
    • 3 accused arrested with huge consignment of heroin in amritsar today
      ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3 ਮੁਲਜ਼ਮ ਗ੍ਰਿਫ਼ਤਾਰ
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • august 27  maha strike  kewal singh dhillon
      27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ : ਢਿੱਲੋਂ
    • committee money  person  death
      ਕਮੇਟੀ ਦੇ ਪੈਸਿਆਂ ਕਾਰਣ ਹੋਇਆ ਵੱਡਾ ਵਿਵਾਦ, ਚਲੀ ਗਈ ਵਿਅਕਤੀ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +