ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਾਲਜ ਦੀਆਂ ਸਲਾਨਾ 52ਵੀਂ ਅਥਲੈਟਿਕ ਮੀਟ ਆਰੰਭ ਹੋਈ। ਇਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ ਅਤੇ ਕਾਲਜ ਦਾ ਝੰਡਾ ਲਹਿਰਾ ਕੇ ਖੇਡਾਂ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਡਾਂ ਰੱਸਾ ਕੱਸੀ, 100 ਮੀਟਰ, 200 ਮੀਟਰ, 400 ਮੀਟਰ, 1600 ਮੀਟਰ , ਸਾਈਕਲ ਰੇਸ, ਲੌਂਗ ਜੰਪ ਅਤੇ ਰੱਸਾਕਸੀ ਆਦਿ ਦੇ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈ ਗਿਆ ।
ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਕਾਲਜ ਸ਼੍ਰੋਮਣੀ ਕਮੇਟੀ ਦਾ ਇੱਕ ਪ੍ਰਮੁੱਖ ਅਦਾਰਾ ਹੈ ਅਤੇ ਇਸ ਕਾਲਜ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਖੇਤਰ ਦੇ ਨਾਲ ਨਾਲ ਖੇਡਾਂ ਵਿੱਚ ਵੀ ਨਾਮਵਰ ਪ੍ਰਾਪਤੀਆਂ ਕੀਤੀਆਂ ਗਈਆਂ ਹਨ । ਜਿਨ੍ਹਾਂ ਤੇ ਸ਼੍ਰੋਮਣੀ ਕਮੇਟੀ ਨੂੰ ਬਹੁਤ ਮਾਣ ਹੈ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਅਥਲੈਟਿਕ ਮੀਟ ਦੇ ਈਵੈਂਟਸ ਵਿੱਚ ਭਾਗ ਲਿਆ ਗਿਆ ਹੈ ਤੇ ਵਿਦਿਆਰਥੀ ਕਾਫੀ ਉਤਸ਼ਾਹ ਨਾਲ ਖੇਡਾਂ ਖੇਡ ਰਹੇ ਹਨ ।
ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਫਿਰ ਲਾਗੂ ਹੋ ਸਕਦੈ ਕੁਲੈਕਟਰ ਰੇਟ ਦਾ ਪੈਟਰਨ
NEXT STORY