ਮੇਹਟੀਆਣਾ, (ਸੰਜੀਵ)- ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਫੁਗਲਾਣਾ ਵਿਖੇ ਇਕ 22 ਸਾਲਾ ਮੁਟਿਆਰ ਦੀ ਗਲਤ ਦਵਾਈ ਖਾਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਮੇਹਟੀਆਣਾ ਦੀ ਪੁਲਸ ਨੂੰ ਦਿੱਤੇ ਲਿਖਤੀ ਬਿਆਨ 'ਚ ਮ੍ਰਿਤਕਾ ਦੀ ਮਾਤਾ ਕਮਲਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਫੁਗਲਾਣਾ ਨੇ ਦੱਸਿਆ ਕਿ ਉਸ ਦੀ 22 ਸਾਲਾ ਪੁੱਤਰੀ ਸੁਖਪ੍ਰੀਤ ਕੌਰ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਉਸ ਨੇ ਭੁਲੇਖੇ ਨਾਲ ਘਰ ਵਿਚ ਪਈ ਕੋਈ ਪੁਰਾਣੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਖ਼ਰਾਬ ਹੋ ਗਈ। ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੇਹਟੀਆਣਾ ਤੋਂ ਮੌਕੇ 'ਤੇ ਪਹੁੰਚੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ਮੁਤਾਬਕ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਉਸ ਦੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਕਾਰ ਪਾਰਕ ਕਰਨ ਸਮੇਂ ਹੋਇਆ ਝਗੜਾ, ਲੜਕੀ ਦੇ ਮਾਰੇ ਥੱਪੜ
NEXT STORY