ਰਾਜਾਸਾਂਸੀ (ਰਾਜਵਿੰਦਰ)-ਪਿੰਡ ਬੱਲ ਸਚੰਦਰ ਵਿਖੇ ਇਕ ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ ਨਹਿਰ ’ਚ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਜੁਗਰਾਜ ਸਿੰਘ ਸਿੱਧੂ ਵਾਸੀ ਸਚੰਦਰ ਨੇ ਦੱਸਿਆ ਕਿ ਮ੍ਰਿਤਕ ਬੱਚੇ ਗੁਰਅੰਸ਼ਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਘਰੇਲੂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਬੱਚੇ ਦੀ ਮਾਂ ਕੁਝ ਮਹੀਨਿਆਂ ਤੋਂ ਬੱਚੇ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਮੀਰਾਂਕੋਟ ਰਹਿ ਰਹੀ ਸੀ ਅਤੇ ਅਦਾਲਤ ਵੱਲੋਂ ਸਮਝੌਤਾ ਕਰਵਾਉਣ ਉਪਰੰਤ ਇਨ੍ਹਾਂ ਦੋਵਾਂ ਜੀਆਂ ’ਚ ਸਹਿਮਤੀ ਹੋ ਗਈ ਸੀ, ਜੋ ਅਮਰਜੀਤ ਸਿੰਘ (ਬੱਚੇ ਦੇ ਨਾਨੇ) ਨੂੰ ਕਬੂਲ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਵੱਡੀ ਵਾਰਦਾਤ, ਭਤੀਜੇ ਨੇ ਕੁਹਾੜੀ ਮਾਰ ਕੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ
ਇਸ ਰੰਜਿਸ਼ ਤਹਿਤ ਨਾਨੇ ਨੇ ਆਪਣੇ ਦੋਹਤੇ ਗੁਰਅੰਸ਼ਪ੍ਰੀਤ ਸਿੰਘ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਜਗਦੇਵ ਕਲਾਂ ਨਹਿਰ ’ਚ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਅਮਰਜੀਤ ਸਿੰਘ ਨੇ ਬੱਚੇ ਨੂੰ ਨਹਿਰ ’ਚ ਧੱਕਾ ਦੇਣ ਤੋਂ ਬਾਅਦ ਖੁਦ ਹੀ ਪੁਲਸ ਨੂੰ ਇਹ ਕਹਿ ਦਿੱਤਾ ਕਿ ਉਹ ਨਹਿਰ ਨੇੜੇ ਬਾਥਰੂਮ ਕਰਨ ਲਈ ਸਾਈਡ ’ਤੇ ਸੀ ਤਾਂ ਬੱਚਾ ਗਾਇਬ ਹੋ ਗਿਆ। ਇਸ ਸਬੰਧੀ ਪੁਲਸ ਥਾਣਾ ਮੁਖੀ ਰਾਜਾਸਾਂਸੀ ਹਰਚੰਦ ਸਿੰਘ ਸੰਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸ਼ੱਕ ਪੈਣ ’ਤੇ ਸਖ਼ਤੀ ਨਾਲ ਪੜਤਾਲ ਕਰਨ ’ਤੇ ਬੱਚੇ ਦੇ ਨਾਨੇ ਅਮਰਜੀਤ ਸਿੰਘ ਮੀਰਾਂਕੋਟ ਵੱਲੋਂ ਆਪਣਾ ਜੁਰਮ ਕਬੂਲ ਕਰ ਲਿਆ ਗਿਆ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਬੱਚੇ ਗੁਰਅੰਸ਼ਪ੍ਰੀਤ ਦੀ ਲਾਸ਼ ਦੀ ਭਾਲ ਲਈ ਪੁਲਸ ਟੀਮ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮਹੰਤ ਦਿਆਲ ਦਾਸ ਕਤਲ ਕੇਸ 'ਚ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
NEXT STORY