ਜਲੰਧਰ (ਮ੍ਰਿਦੁਲ) : ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ। ਸੋਗ ਪ੍ਰਗਟ ਕਰਦਿਆਂ ਉਨ੍ਹਾਂ ਲਿਖਿਆ ਕਿ ਦੇਸ਼ ਦੀ ਸਿਆਸਤ ਦੇ ਕੱਦਾਵਰ ਨੇਤਾ ਸ. ਪ੍ਰਕਾਸ਼ ਸਿੰਘ ਜੀ ਬਾਦਲ ਦਾ ਦੇਹਾਂਤ ਹੋ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਸਫਰ 'ਤੇ ਇਕ ਝਾਤ
ਉਨ੍ਹਾਂ ਕਿਹਾ ਕਿ ਸ. ਬਾਦਲ ਨੇ ਕਾਫੀ ਲੰਬੇ ਸਮੇਂ ਤੱਕ ਸਤਿਕਾਰਤ ਸਿਆਸੀ ਸਫ਼ਰ ਤੈਅ ਕੀਤਾ। ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ’ਚ ਬਸਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੈ।
ਇਹ ਵੀ ਪੜ੍ਹੋ : ਪਿੰਡ ਦੇ ਸਰਪੰਚ ਤੋਂ ਲੈ ਕੇ 5 ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ 'ਤੇ ਝਾਤ
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਬੀਤੇ ਬੁੱਧਵਾਰ ਅਚਾਨਕ ਤਬੀਅਤ ਖ਼ਰਾਬ ਹੋਣ ’ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਰਾਜਨੀਤਕ ਸਫਰ 'ਤੇ ਇਕ ਝਾਤ
NEXT STORY