ਲੁਧਿਆਣਾ (ਹਿਤੇਸ਼) : ਸ਼ਹਿਰ ਭਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਰੁਖ਼ ਜਾਰੀ ਰੱਖਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸਟੈਟਿਕ ਕੰਪੈਕਟਰ ਸਾਈਟਾਂ ਤੋਂ ਕੂੜੇ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਫ਼ਾਈ ਸੇਵਕਾਂ ਦੀ ਹਾਜ਼ਰੀ ਦੀ ਵੀ ਜਾਂਚ ਕਰਨ ਅਤੇ ਜੇਕਰ ਸਫ਼ਾਈ ਦੇ ਮਾਮਲੇ ਵਿੱਚ ਕੋਈ ਢਿੱਲ ਦਿਖਾਈ ਦਿੰਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਹਾਲ ਹੀ ਵਿੱਚ ਇੱਕ ਲੰਬੜਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਦੋਂ ਕਿ ਇੱਕ ਸੀ.ਐਸ.ਆਈ. ਅਤੇ ਲੰਬੜਦਾਰ ਨੂੰ ਉਨ੍ਹਾਂ ਦੇ ਸਬੰਧਤ ਇਲਾਕੇ ਵਿੱਚ ਸਫ਼ਾਈ ਦੀ ਕਮੀ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਸੀ.ਐਸ.ਓ. ਅਸ਼ਵਨੀ ਸਹੋਤਾ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ, ਸੀ.ਐਸ.ਆਈਜ਼., ਐਸ.ਆਈਜ਼. ਸਮੇਤ ਹੋਰ ਮੀਟਿੰਗ ਹਾਜ਼ਰ ਸਨ। ਇਸ ਤੋਂ ਇਲਾਵਾ, ਅਧਿਕਾਰੀਆਂ ਨੂੰ ਖੁੱਲ੍ਹੇ ਪਲਾਟਾਂ ਵਿੱਚ ਕੂੜਾ ਸੁੱਟਣ 'ਤੇ ਚਲਾਨ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਮਾਲਕਾਂ ਨੂੰ ਕਾਰਵਾਈ ਤੋਂ ਬਚਣ ਲਈ ਆਪਣੇ ਪਲਾਟਾਂ ਦੇ ਆਲੇ-ਦੁਆਲੇ ਚਾਰਦੀਵਾਰੀ ਬਣਾਉਣ ਦੇ ਨਿਰਦੇਸ਼ ਦੇਣ। ਮੇਅਰ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਭਰ ਵਿੱਚ ਫੌਗਿੰਗ ਨੂੰ ਵੀ ਯਕੀਨੀ ਬਣਾਇਆ ਜਾਵੇ ਕਿਉਂਕਿ ਸ਼ਹਿਰ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਵਸਨੀਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਫੌਗਿੰਗ ਕੀਤੀ ਜਾਣੀ ਚਾਹੀਦੀ ਹੈ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਸਫਾਈ ਉਨ੍ਹਾਂ ਦੇ ਤਰਜੀਹੀ ਕੰਮਾਂ ਵਿੱਚੋਂ ਇੱਕ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਸਨੀਕਾਂ ਨੂੰ ਵੀ ਖੁੱਲ੍ਹੇ ਸਥਾਨਾਂ/ਪਲਾਟਾਂ ਵਿੱਚ ਕੂੜਾ ਸੁੱਟਣਾ ਬੰਦ ਕਰਨਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ ਰਫਤਾਰ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ, ਪਿੰਡ ਵਾਲਿਆਂ ਨੇ ਲਾਇਆ ਧਰਨਾ
NEXT STORY