ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਰਾਘਵ ਚੱਢਾ ਮੌਜੂਦ ਸਨ। ਉਨ੍ਹਾਂ ਵੱਲੋਂ ਸਾਬਕਾ ਮੇਅਰ ਕੁਲਵੰਤ ਸਿੰਘ ਦਾ ਸੁਆਗਤ ਕੀਤਾ ਗਿਆ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਮਗਰੋਂ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਸ਼ਹਿਰ ਦੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ, ਇਸ ਵਾਰ ਹੋਣਗੇ 35 ਕੌਂਸਲਰ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੱਗੇ ਭਾਜਪਾ ਦੇ ਦਿੱਗਜ਼ ਲੋਕ ਸਨ ਪਰ ਇਸ ਦੇ ਬਾਵਜੂਦ ਵੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਾਲਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਵੱਡੇ ਹੁੰਦੇ ਹਨ, ਲੀਡਰ ਵੱਡੇ ਨਹੀਂ ਹੁੰਦੇ ਅਤੇ ਇਸ ਦੇ ਲਈ ਉਹ ਪਾਰਟੀ ਨੂੰ ਵਧਾਈ ਦਿੰਦੇ ਹਨ। ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਚੰਡੀਗੜ੍ਹ ਦੇ ਨਤੀਜੇ ਤਾਂ ਸਿਰਫ ਇਕ ਟ੍ਰੇਲਰ ਹਨ, ਜਦੋਂ ਕਿ ਪੰਜਾਬ ਪੂਰੀ ਪਿਕਚਰ ਹੈ, ਜੋ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ, ਇਸ ਵਾਰ ਹੋਣਗੇ 35 ਕੌਂਸਲਰ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਜਿਵੇਂ ਚੰਡੀਗੜ੍ਹ ਦੇ ਲੋਕਾਂ ਨੇ ਇਕ ਈਮਾਨਦਾਰ ਅਤੇ ਸਾਫ-ਸੁਥਰੀ ਪਾਰਟੀ ਨੂੰ ਮੌਕਾ ਦਿੱਤਾ ਹੈ, ਉਸੇ ਤਰਜ਼ 'ਤੇ ਪੰਜਾਬ ਦੇ ਲੋਕ ਵੀ ਆਉਣ ਵਾਲੇ ਸਮੇਂ 'ਚ ਮੌਕਾ ਦੇਣਗੇ। ਰਾਘਵ ਚੱਢਾ ਨੇ ਕਿਹਾ ਕਿ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਲੜੇ ਪਾਰਟੀ ਦੇ ਉਮੀਦਵਾਰ ਇੰਨੇ ਵੱਡਾ ਮਾਰਜਨ ਨਾਲ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਨੇ ਇਕ ਤਰਫ਼ਾ ਵੋਟ ਆਮ ਆਦਮੀ ਪਾਰਟੀ ਨੂੰ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਜਰੀਵਾਲ ’ਤੇ ਵਰ੍ਹੇ ਸੁਖਬੀਰ ਬਾਦਲ, ਕਿਹਾ, ‘ਦਿੱਲੀ ’ਚ ਇਲਾਜ ਲਈ ਤਰਸ ਰਹੇ ਨੇ ਲੋਕ’
NEXT STORY