ਮੋਗਾ (ਗੋਪੀ ਰਾਊਕੇ, ਕਸਿਸ਼ ਸਿੰਗਲਾ) : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਚੁਣੇ ਗਏ ਬਲਜੀਤ ਸਿੰਘ ਚਾਨੀ ਵਲੋਂ ਅੱਜ ਤੜਕਸਾਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਖ਼ਬਰ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਪਾਰਟੀ ਹਾਈਕਮਾਨ ਨੇ ਵੱਡੀ ਕਾਰਵਾਈ ਕਰਦਿਆਂ ਮੇਅਰ ਚਾਨੀ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਜਰਨਲ ਸਕੱਤਰ ਹਰਚਰਨ ਸਿੰਘ ਬਰਸਟ ਨੇ ਪੱਤਰ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਹੋਵੇਗਾ ਵੱਡਾ ਐਲਾਨ! ਬੁਲਾਈ ਗਈ ਪੰਜਾਬ ਕੈਬਨਿਟ ਦੀ ਮੀਟਿੰਗ
ਸੂਤਰ ਦੱਸਦੇ ਹਨ ਕਿ ਮੋਗਾ ਵਿਖੇ ਇਕ ਮਾਮਲੇ ਵਿਚ ਉਨ੍ਹਾਂ ਦਾ ਨਾਮ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਇਆ ਸੀ ਜਿਸ ਮਗਰੋਂ ਉਨ੍ਹਾਂ ਤੋਂ ਅਸਤੀਫਾ ਲਿਆ ਗਿਆ ਹੈ। ਅਜੇ ਤੱਕ ਅਸਤੀਫੇ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਹੋਈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
6 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ 4 ਲੋਕਾਂ ਖ਼ਿਲਾਫ਼ ਪਰਚਾ ਦਰਜ
NEXT STORY