ਚੰਡੀਗੜ੍ਹ: ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਵਿਭਾਗ ਅਧੀਨ ਆਉਂਦੇ ਕਾਲਜਾਂ ਵਿਚ ਐੱਮ.ਬੀ.ਬੀ.ਐੱਸ, ਬੀ.ਡੀ.ਐੱਸ., ਬੀ.ਏ.ਐੱਮ.ਐੱਸ. ਅਤੇ ਹੋਰ ਪੈਰਾ ਮੈਡੀਕਲ ਕੋਰਸਾਂ ਦੀਆਂ ਸਾਰੀਆਂ ਕਲਾਸਾਂ ਨੂੰ 28 ਜੂਨ 2021 ਤੋਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।ਸੋਨੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਦੇ ਦਿਨੋਂ-ਦਿਨ ਘਟ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਹੋਰ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ: ਬਠਿੰਡਾ ਤੋਂ ਵੱਡੀ ਖ਼ਬਰ: ਗੈਂਗਸਟਰ ਕੁਲਵੀਰ ਨਰੂਆਣਾ ’ਤੇ ਹਮਲਾ,ਚੱਲੀਆਂ ਤਾਬੜਤੋੜ ਗੋਲੀਆਂ
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਨੇ ਕਿਹਾ ਕਿ ਕੋਰੋਨਾ ਬੀਮਾਰੀ ਦੀ ਦੂਸਰੀ ਲਹਿਰ ਦਾ ਟਾਕਰਾ ਕਰਨ ਲਈ ਵਿਭਾਗ ਅਧੀਨ ਆਉਂਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦੇ ਡਾਕਟਰਾਂ, ਐੱਸ.ਆਰ., ਜੇ.ਆਰ ਅਤੇ ਪੈਰਾਂ ਮੈਡੀਕਲ ਸਟਾਫ਼ ਵੱਲੋਂ ਬਹੁਤ ਪ੍ਰਸ਼ੰਸ਼ਾ ਯੋਗ ਕੰਮ ਕੀਤਾ ਹੈ, ਜਿਸ ਸਦਕਾ ਕੋਰੋਨਾ ਮਹਾਮਾਰੀ ਦਾ ਟਾਕਰਾ ਕਰਨ ਵਿਚ ਸੂਬਾ ਸਰਕਾਰ ਸਫ਼ਲ ਹੋਈ ਹੈ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਰੇ ਮੈਡੀਕਲ ਡੈਂਟਲ ਨਰਸਿੰਗ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੀ ਕਲਾਸਾਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਮਾਨਸਾ ਦੇ ਮਿੱਠੂ ਰਾਮ ਨੇ ਖ਼ਰੀਦੇ ਭਾਰਤੀ ਏਅਰ ਫ਼ੋਰਸ ਦੇ 6 ਹੈਲੀਕਾਪਟਰ, ਵੇਖਣ ਲਈ ਲੋਕਾਂ ਦੀ ਉਮੜੀ ਭੀੜ
ਮਾਨਸਾ: ਹੋਟਲ ਦੇ ਕਮਰੇ 'ਚੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ, ਪੁਲਸ ਵਲੋਂ ਜਾਂਚ ਜਾਰੀ
NEXT STORY