ਲੁਧਿਆਣਾ : ਸ਼ਹਿਰ 'ਚ ਐੱਮ. ਬੀ. ਬੀ. ਐੱਸ. ਦੇ ਵਿਦਿਆਰਥੀ ਵਲੋਂ ਆਪਣੇ ਹੋਸਟਲ 'ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਈਸ਼ਾਨ ਭਾਟੀਆ (19) ਨਵਾਂਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ 'ਚ 'ਦਇਆਨੰਦ ਮੈਡੀਕਲ ਕਾਲਜ ਐਂਡ ਹਸਪਤਾਲ' 'ਚ ਐੱਮ. ਬੀ. ਬੀ. ਐੱਸ. ਕਰ ਰਿਹਾ ਸੀ। ਈਸ਼ਾਨ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਇਸ ਕਾਰਨ ਉਸ ਨੇ ਹੋਸਟਲ ਦੇ ਕਮਰੇ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।
ਬਾਦਲਾਂ 'ਤੇ ਭਾਰੀ ਬਾਗੀ ਟਕਸਾਲੀ, 14 ਦਸੰਬਰ ਨੂੰ ਕਰਨਗੇ ਇਹ ਵੱਡਾ ਐਲਾਨ!
NEXT STORY