ਜਲੰਧਰ (ਖੁਰਾਣਾ)– ਨਗਰ ਨਿਗਮ ਜਲੰਧਰ ਨੇ ਪ੍ਰਾਪਰਟੀ ਟੈਕਸ ਦੇ ਰੂਪ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਕਰੋੜਾਂ ਰੁਪਏ ਬਕਾਇਆ ਲੈਣਾ ਹੈ, ਜਿਸ ਨੂੰ ਵਸੂਲਣ ਲਈ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਜ਼ੋਨਲ ਕਮਿਸ਼ਨਰ ਵਿਕਰਾਂਤ ਵਰਮਾ ਦੀ ਅਗਵਾਈ ਵਿਚ ਅੱਜਕਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੀ ਹਿਰਾਸਤ 'ਚ ਨੌਜਵਾਨ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਨੇ ਮੁਲਾਜ਼ਮਾਂ 'ਤੇ ਲਾਏ ਗੰਭੀਰ ਦੋਸ਼
ਇਸ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਸਫਲਤਾ ਮਿਲੀ, ਜਦੋਂ ਵਿਭਾਗ ਦੀ ਟੀਮ ਨੇ ਪੰਜਾਬ ਪੁਲਸ ਤੋਂ ਪੌਣੇ 2 ਕਰੋੜ ਰੁਪਏ ਦਾ ਬਕਾਇਆ ਪ੍ਰਾਪਰਟੀ ਟੈਕਸ ਇਕੱਤਰ ਕੀਤਾ। ਨਗਰ ਨਿਗਮ ਕਮਿਸ਼ਨਰ ਆਦਿੱਤਿਆ ਉੱਪਲ ਨੇ ਅਜਿਹੇ ਯਤਨਾਂ ਲਈ ਜ਼ੋਨਲ ਕਮਿਸ਼ਨਰ ਵਿਕਰਾਂਤ ਦੇ ਨਾਲ-ਨਾਲ ਵਿਭਾਗ ਦੇ ਸੁਪਰਿੰਟੈਂਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ, ਭੁਪਿੰਦਰ ਸਿੰਘ ਬੜਿੰਗ, ਭੁਪਿੰਦਰ ਸਿੰਘ ਟਿੰਮੀ ਆਦਿ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ ਹਿਰਾਸਤ 'ਚ ਨੌਜਵਾਨ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਨੇ ਮੁਲਾਜ਼ਮਾਂ 'ਤੇ ਲਾਏ ਗੰਭੀਰ ਦੋਸ਼
NEXT STORY