ਜਲੰਧਰ (ਵਾਰਤਾ)- ਦੇਸ਼ ਭਰ ਵਿਚ 1 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 31 ਜਨਵਰੀ ਨੂੰ ਜਲੰਧਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ ਲਈ, ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਡਾ. ਅਗਰਵਾਲ ਨੇ ਸ਼ਨੀਵਾਰ ਨੂੰ ਇਕ ਹੁਕਮ ਜਾਰੀ ਕਰਕੇ ਜਲੰਧਰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਸਥਾਨ ਦੇ ਨੇੜੇ 31 ਜਨਵਰੀ 2026 ਅਤੇ 1 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: Punjab: ਸ਼ਹੀਦ ਦੇ ਪਿਤਾ ਦੇ ਹੌਂਸਲੇ ਨੂੰ ਸਲਾਮ! ਫ਼ੌਜ ਦੀ ਵਰਦੀ ਪਾ ਕੇ ਪੁੱਤ ਜੋਬਨਪ੍ਰੀਤ ਨੂੰ ਦਿੱਤੀ ਅੰਤਿਮ ਵਿਦਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਗ ਦਾ ਗੋਲ਼ਾ ਬਣ ਗਈ ਕਾਰ! ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ
NEXT STORY