ਕਪੂਰਥਲਾ/ਫਗਵਾੜਾ (ਮਹਾਜਨ, ਜਲੋਟਾ)-ਜ਼ਿਲ੍ਹਾ ਮੈਜਿਸਟ੍ਰੇਟ ਕੈਪਟਨ ਕਰਨੈਲ ਸਿੰਘ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਦੇ ਮੱਦੇਨਜ਼ਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਕਪੂਰਥਲਾ ਦੀਆਂ ਸਬ ਡਿਵੀਜ਼ਨਾਂ ਕਪੂਰਥਲਾ/ਸੁਲਤਾਨਪੁਰਲੋਧੀ/ਭੁਲੱਥ ਦੀ ਹਦੂਦ ਅੰਦਰ 26 ਅਕਤੂਬਰ 2023 ਨੂੰ ਅਤੇ ਸਬ ਡਿਵੀਜ਼ਨ ਫਗਵਾੜਾ ਵਿਖੇ 27 ਅਕਤੂਬਰ 2023 ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਦੌਰਾਨ ਉਕਤ ਮਿਤੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸ਼ਰਾਬ ਦੇ ਠੇਕੇ ਅਤੇ ਮੀਟ, ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਇਹ ਵੀ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਅਤੇ ਸਮੂਹ ਉਪ ਮੰਡਲ ਮੈਜਿਸਟ੍ਰੇਟਸ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ: ਭਲਕੇ ਬੰਦ ਰਹਿਣਗੇ ਸਕੂਲ ਤੇ ਕਾਲਜ, ਸਰਕਾਰੀ ਛੁੱਟੀ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਲੁੱਟੀ ਸਵਿੱਫਟ ਕਾਰ
NEXT STORY