ਜਲੰਧਰ (ਚੋਪੜਾ)– ਜਲੰਧਰ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 23 ਅਤੇ 24 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਆਈ. ਪੀ. ਸੀ. ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ 24 ਫਰਵਰੀ ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਵੱਖ-ਵੱਖ ਧਾਰਮਿਕ ਸੰਗਠਨ 23 ਫਰਵਰੀ ਨੂੰ ਸ਼ੋਭਾ ਯਾਤਰਾ ਕੱਢ ਰਹੇ ਹਨ।
ਜਲੰਧਰ ਜ਼ਿਲ੍ਹੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਵਿਚ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਰੋਹ ਸਥਾਨ ਦੇ ਨੇੜੇ 23 ਅਤੇ 24 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PM ਮੋਦੀ 25 ਤਾਰੀਖ਼ ਨੂੰ ਕਰਨਗੇ PGI ਦੇ ਸੰਗਰੂਰ ਸੈਟੇਲਾਈਟ ਸੈਂਟਰ ਦਾ ਉਦਘਾਟਨ
NEXT STORY