ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸਜੂਰ ਆਲਮ ਦੀ ਸ਼ਿਕਾਇਤ 'ਤੇ ਮੁਹੰਮਦ ਸਈਦ, ਇੰਦਰਜੀਤ ਸਿੰਘ ਤੇ 3-4 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੁੱਟਮਾਰ ਕਰ ਕੇ ਮੋਬਾਈਲ ਫ਼ੋਨ ਤੇ 20 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਜੈਦੀਪ ਜਾਖੜ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਮੁਹੰਮਦ ਸਈਦ ਦੇ ਮੁੰਡੇ ਮੁਹੰਮਦ ਆਸਿਫ਼ ਦਾ ਰਿਸ਼ਤਾ ਆਪਣੀ ਜਾਣ-ਪਛਾਣ ਵਾਲੇ ਦੋਸਤ ਦੀ ਧੀ ਦੇ ਨਾਲ ਕਰਵਾਇਆ ਸੀ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹਸਪਤਾਲਾਂ ਦੀ ਹੈਰਾਨ ਕਰਦੀ ਰਿਪੋਰਟ, ਪੂਰੀ ਖ਼ਬਰ ਜਾਣ ਉੱਡਣਗੇ ਹੋਸ਼
ਇਸ ਮਗਰੋਂ ਉਹ ਕੁੜੀ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਲੱਗ ਪਏ। 8 ਜੂਨ ਨੂੰ ਉਹ ਉਨ੍ਹਾਂ ਦੇ ਘਰ ਇਸ ਮਸਲੇ 'ਤੇ ਗੱਲਬਾਤ ਕਰਨ ਗਿਆ ਤਾਂ ਸਾਰਿਆਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਫ਼ੋਨ ਤੇ ਪੈਸੇ ਖੋਹ ਲਏ। ਪੁਲਸ ਨੇ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤੀ ਨੂੰ ਦੂਜੀ ਔਰਤ ਨਾਲ ਗੱਲਬਾਤ ਕਰਨ ਤੋਂ ਰੋਕਣ 'ਤੇ ਸਹੁਰਿਆਂ ਨੇ ਕੀਤੀ ਕੁੱਟਮਾਰ
NEXT STORY