ਮੋਹਾਲੀ (ਪਰਦੀਪ) : ਭਗਤ ਕਬੀਰ ਵੈੱਲਫ਼ੇਅਰ ਫ਼ਾਊਂਡੇਸ਼ਨ ਵਲੋਂ ਸੇਵਾ, ਸਨੇਹ ਅਤੇ ਸਦਭਾਵਨਾ ਦੀ ਮੂਰਤ ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ 8ਵੀਂ ਬਰਸੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਸਿੰਘ ਸਭਾ ਫੇਜ਼-11 ਮੋਹਾਲੀ ਵਿਖੇ ਲਾਇਆ ਗਿਆ। ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਕੈਂਪ ਦੌਰਾਨ ਗਾਇਨੀ, ਦੰਦਾਂ ਅਤੇ ਹੋਰ ਬੀਮਾਰੀਆਂ ਦੇ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ ਗਿਆ। ਇਸ ਮੌਕੇ ਕੈਂਸਰ ਦੇ ਮਰੀਜ਼ਾਂ ਦੀ ਜਾਂਚ ਲਈ ਮੋਬਾਇਲ ਲੈਬ ਮੌਕੇ ’ਤੇ ਮੌਜੂਦ ਰਹੀ।

ਇਸ ਮੁਫ਼ਤ ਕੈਂਪ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਦੀ ਯਾਦ ਵਿਚ ਲੋਕਾਂ ਦੀ ਭਲਾਈ ਅਤੇ ਸਿਹਤ ਦੇ ਮੱਦੇਨਜ਼ਰ ਮੁਫ਼ਤ ਮੈਡੀਕਲ ਕੈਂਪ ਪਿਛਲੇ ਸਾਲ 7 ਜੁਲਾਈ ਨੂੰ ਗੁਰਦੁਆਰਾ ਸਿੰਘ ਸਭਾ ਫੇਜ਼-11 ਮੋਹਾਲੀ ਵਿਖੇ ਲਾਇਆ ਗਿਆ ਸੀ।

ਇਸ ਵਾਰ ਵੀ ਮੁਫ਼ਤ ਕੈਂਪ ਦਾ ਪ੍ਰਬੰਧ ਇਲਾਕੇ ਦੇ ਲੋਕਾਂ ਦੀ ਸਿਹਤ ਪ੍ਰਤੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ।
ਮਾਮੂਲੀ ਗੱਲ ਨੂੰ ਲੈ ਕੇ ਗਰੀਬ ਪਰਿਵਾਰ ਦੇ ਘਰ 'ਤੇ ਤੇਜ਼ਧਾਰ ਹਥਿਆਰ ਤੇ ਇੱਟਾਂ-ਰੋੜਿਆਂ ਨਾਲ ਕੀਤਾ ਹਮਲਾ
NEXT STORY