ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਤਿਹਾੜ ਜੇਲ ’ਚੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਲਾਰੈਂਸ ਦੇ ਵਕੀਲ ਵਲੋਂ ਲਗਾਏ ਗਏ ਦੋਸ਼ਾਂ ਦਰਮਿਆਨ ਤਿੰਨ ਡਾਕਟਰਾਂ ਦੀ ਟੀਮ ਸੀ. ਆਈ. ਏ. ਦਫਤਰ ਖਰੜ ਪਹੁੰਚੀ ਹੈ। ਜਿੱਥੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਦਰਅਸਲ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਪੁਲਸ ਹੁਕਮਾਂ ਨੂੰ ਛਿੱਕੇ ਟੰਗ ਕੇ ਲਾਰੈਂਸ ਬਿਸ਼ਨੋਈ ’ਤੇ ਨਾ ਸਿਰਫ ਥਰਡ ਡਿਗਰੀ ਟਾਰਚਰ ਕਰ ਰਹੀ ਹੈ, ਸਗੋਂ ਪੁੱਛਗਿੱਛ ਦੌਰਾਨ ਵੀਡੀਓਗ੍ਰਾਫੀ ਵੀ ਨਹੀਂ ਕੀਤੀ ਜਾ ਰਹੀ ਹੈ। ਲਿਹਾਜ਼ਾ ਲਾਰੈਂਸ ਦੀ ਜਾਨ ਖ਼ਤਰੇ ਵਿਚ ਹੈ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦੋਸ਼, ਥਰਡ ਡਿਗਰੀ ਇਸਤੇਮਾਲ ਕਰ ਰਹੀ ਪੰਜਾਬ ਪੁਲਸ, ਲਾਰੈਂਸ ਦੀ ਜਾਨ ਨੂੰ ਖ਼ਤਰਾ
ਐਡਵੋਕੇਟ ਵਿਸ਼ਾਲ ਚੋਪੜਾ ਦੇ ਦੋਸ਼ਾਂ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੀ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਖਰੜ ਦੇ ਡਾਕਟਰਾਂ ਦਾ ਤਿੰਨ ਮੈਂਬਰੀ ਪੈਨਲ ਬਣਾਇਆ ਗਿਆ, ਜਿਸ ਵਲੋਂ ਬਿਸ਼ਨੋਈ ਦੀ ਜਾਂਚ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਤਿੰਨ ਦਿਨ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ, ਜਿਸ ਵਿਚ ਉਹ ਫਿੱਟ ਪਾਇਆ ਗਿਆ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦੀ ਸਟੇਟਸ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
CM ਭਗਵੰਤ ਮਾਨ ਵੱਲੋਂ ਕਾਬੁਲ ਦੇ ਗੁਰੁਦਆਰਾ ਸਾਹਿਬ 'ਚ ਹੋਏ ਅੱਤਵਾਦੀ ਹਮਲੇ ਦੀ ਨਿਖ਼ੇਧੀ
NEXT STORY