ਤਰਨ ਤਾਰਨ (ਰਮਨ)- ਰੂਸ ਵੱਲੋਂ ਯੂਕ੍ਰੇਨ ਦੇਸ਼ ਉੱਪਰ ਕੀਤੇ ਹਮਲੇ ਨਾਲ ਜਿੱਥੇ ਕਈ ਲੋਕਾਂ ਅਤੇ ਫੌਜਿਆਂ ਦੀ ਮੌਤ ਹੋ ਗਈ ਹੈ, ਉਥੇ ਵੱਡੀ ਗਿਣਤੀ ’ਚ ਮੌਜੂਦ ਅਸੁਰੱਖਿਅਤ ਮਹਿਸੂਸ ਕਰ ਰਹੇ ਭਾਰਤੀਆਂ ’ਚ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ਤੋਂ ਯੂਕ੍ਰੇਨ ’ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਕੁੜੀ ਨੇ ਭਾਰਤ ਸਰਕਾਰ ਨੂੰ ਜਲਦ ਅਤੇ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਤਾਂ ਜੋ ਉਹ ਸੁਰੱਖਿਅਤ ਆਪਣੇ ਦੇਸ਼ ਵਾਪਸ ਪਰਤ ਸਕੇ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਲਾਸੌਰ ਨਿਵਾਸੀ ਮੇਜਰ ਸਿੰਘ ਨੇ ਦੱਸਿਆ ਕਿ ਉਸ ਦੀ ਬੇਟੀ ਹਰਪ੍ਰੀਤ ਕੌਰ ਯੂਕ੍ਰੇਨ ਦੇ ਸੁੰਮੀ ਸ਼ਹਿਰ ਵਿਚ ਡਾਕਟਰੀ ਦੀ ਆਖਰੀ ਸਾਲ ਦੀ ਪੜ੍ਹਾਈ ਕਰ ਰਹੀ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਜਲਦ ਤੋਂ ਜਲਦ ਸੁਰੱਖਿਅਤ ਵਾਪਸ ਲਿਆਉਣ ਲਈ ਪਹਿਲ ਕਦਮੀ ਕਰੇ।
ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ
ਇਸ ਘਟਨਾ ਦੇ ਸਬੰਧ ’ਚ ਯੂਕ੍ਰੇਨ ਦੇ ਸ਼ੁੰਨੀ ਸਟੇਟ ਵਿਚ ਰਹਿ ਰਹੀ ਹਰਪ੍ਰੀਤ ਕੌਰ ਨੇ ‘ਜਗ ਬਾਣੀ’ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸ਼ਹਿਰ ਵਿਚ 2 ਯੂਨੀਵਰਸਿਟੀਆਂ ਹਨ, ਜਿਨ੍ਹਾਂ ਨਜ਼ਦੀਕ ਬੀਤੀ ਰਾਤ ਯੂਕ੍ਰੇਨ ਦੇ 10.30 ਵਜੇ ਸਮੇਂ ਅਨੁਸਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਉਹ ਬਹੁਤ ਜ਼ਿਆਦਾ ਸਹਿਮ ਗਈ, ਜਿਸ ਕਾਰਨ ਉਹ ਹੁਣ ਭਾਰਤ ਵਾਪਸ ਆਉਣਾ ਚਾਹੁੰਦੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ
ਚੰਡੀਗੜ੍ਹ 'ਚ 50ਵੇਂ ਰੋਜ਼ ਫੈਸਟੀਵਲ ਦੀਆਂ ਲੱਗੀਆਂ ਰੌਣਕਾਂ, ਜਾਣੋ ਪਹਿਲੇ ਦਿਨ ਕੀ ਹੋਇਆ ਖ਼ਾਸ (ਤਸਵੀਰਾਂ)
NEXT STORY