ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਅਗਲੇ 5 ਸਾਲਾਂ 'ਚ ਸੂਬੇ ਅੰਦਰ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਕਹੀ ਜਾ ਰਹੀ ਹੈ ਪਰ ਸੱਚਾਈ ਇਹ ਹੈ ਕਿ ਪਿਛਲੇ ਇਕ ਮਹੀਨੇ ਤੋਂ ਸਿਹਤ ਵਿਭਾਗ ਬਿਨਾਂ ਮੈਡੀਕਲ ਸਿੱਖਿਆ ਸਕੱਤਰ ਦੇ ਹੀ ਕੰਮ ਕਰ ਰਿਹਾ ਹੈ। ਪ੍ਰਿੰਸੀਪਲ ਸਕੱਤਰ ਹੁਸਨ ਲਾਲ ਦੇ ਰਿਟਾਇਰ ਹੋਣ ਤੋਂ ਬਾਅਦ ਅਜੇ ਤੱਕ ਨਵੇਂ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਦਫ਼ਤਰ 'ਚ ਸਾਬਕਾ ਮੰਤਰੀ ਆਸ਼ੂ ਨੂੰ ਕੱਟ ਰਹੇ ਮੱਛਰ, ਕਰਵਾਈ ਗਈ ਫੌਗਿੰਗ
ਸੂਬਾ ਸਰਕਾਰ ਨਾ ਸਿਰਫ ਇਹ ਆਸਾਮੀ ਭਰਨ 'ਚ ਅਸਫ਼ਲ ਰਹੀ ਹੈ, ਸਗੋਂ ਕਿਸੇ ਅਧਿਕਾਰੀ ਨੂੰ ਵਿਭਾਗ ਦਾ ਵਾਧੂ ਚਾਰਜ ਵੀ ਨਹੀਂ ਦਿੱਤਾ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਜਿਹਾ ਇਸ ਤੋਂ ਪਹਿਲਾਂ ਕਦੇ ਨਹੀਂ ਹੋਇਆ ਕਿ ਵਿਭਾਗ ਇਕ ਹਫ਼ਤਾ ਬਿਨਾਂ ਸਕੱਤਰ ਤੋਂ ਰਿਹਾ ਹੋਵੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਫਿਰ ਛਿੜਿਆ ਨਵਾਂ ਕਲੇਸ਼, ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਨੋਟਿਸ
ਸਰਕਾਰ ਦੀ ਢਿੱਲ-ਮੱਠ ਦੇ ਨਤੀਜੇ ਵਜੋਂ ਮੈਡੀਕਲ ਸਿੱਖਿਆ ਨਾਲ ਸਬੰਧਿਤ ਬਹੁਤੇ ਪ੍ਰਾਜੈਕਟ ਲਟਕ ਰਹੇ ਹਨ। ਹਾਲ ਹੀ 'ਚ ਚੱਲ ਰਹੇ ਪ੍ਰਾਜੈਕਟਾਂ ਦੇ ਵਿਕਾਸ ਦੀ ਜਾਂਚ ਲਈ ਕੋਈ ਵੀ ਮੀਟਿੰਗ ਨਹੀਂ ਬੁਲਾਈ ਗਈ ਹੈ। ਇਸ ਬਾਰੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕਹਿਣਾ ਹੈ ਕਿ ਨਵੇਂ ਸਕੱਤਰ ਦੀ ਚੋਣ ਲਈ ਪ੍ਰਕਿਰਿਆ ਜਾਰੀ ਹੈ ਅਤੇ 2 ਦਿਨਾਂ 'ਚ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਪੁਲਸ ਨੇ ਚੁੱਕਿਆ ਵੱਡਾ ਕਦਮ
NEXT STORY