ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ 2 ਅਹਿਮ ਗ੍ਰਿਫ਼ਤਾਰੀਆਂ ਕੀਤੀਆਂ। ਇਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ. ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਰਬਜੀਤ ਝਿੰਜਰ ਵੱਲੋਂ ਤੇਜਿੰਦਰ ਨਿੱਝਰ ਤੇ ਆਕਾਸ਼ਦੀਪ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ
ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (MLR) ਜਾਰੀ ਕਰਨ ਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ। ਅਗਲੇ ਦਿਨ ਜਦੋਂ ਡਾਕਟਰ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸ ਨੂੰ ਉਸ ਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐੱਮਐੱਲਆਰ ਵਿੱਚ ਸ਼ਾਮਲ ਕਰਨ ਲਈ ਡਾ. ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 10,000 ਰੁਪਏ 'ਚ ਸੌਦਾ ਹੋ ਗਿਆ।
ਇਹ ਵੀ ਪੜ੍ਹੋ : ਖਸਤਾਹਾਲ ਸੜਕ 'ਤੇ ਪਲਟ ਗਿਆ ਖਾਦ ਨਾਲ ਭਰਿਆ ਟਰੱਕ, ਹੋਇਆ ਭਾਰੀ ਨੁਕਸਾਨ
ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾ. ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ 'ਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਡਾ. ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਬਜੀਤ ਝਿੰਜਰ ਵੱਲੋਂ ਤੇਜਿੰਦਰ ਨਿੱਝਰ ਤੇ ਆਕਾਸ਼ਦੀਪ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ
NEXT STORY