Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:33:58 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੈਡੀਕਲ ਆਕਸੀਜਨ ਉਤਪਾਦਨ 'ਚ 'ਪੰਜਾਬ' ਦੀ ਵੱਡੀ ਪੁਲਾਂਘ, ਜੁਲਾਈ 'ਚ ਸ਼ੁਰੂ ਹੋਣਗੇ 75 'PSA ਪਲਾਂਟ'

PUNJAB News Punjabi(ਪੰਜਾਬ)

ਮੈਡੀਕਲ ਆਕਸੀਜਨ ਉਤਪਾਦਨ 'ਚ 'ਪੰਜਾਬ' ਦੀ ਵੱਡੀ ਪੁਲਾਂਘ, ਜੁਲਾਈ 'ਚ ਸ਼ੁਰੂ ਹੋਣਗੇ 75 'PSA ਪਲਾਂਟ'

  • Edited By Babita,
  • Updated: 28 Jun, 2021 09:00 AM
Chandigarh
medical oxygen in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਦੇ ਟਾਕਰੇ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਜੁਲਾਈ ਦੇ ਅਖ਼ੀਰ ਤੱਕ 75 ਹੋਰ ਪ੍ਰੈਸ਼ਰ ਸਵਿੰਗ ਐਡਸੌਰਪਸ਼ਨ (ਪੀ. ਐਸ. ਏ.) ਪਲਾਂਟ ਸਥਾਪਿਤ ਕੀਤੇ ਜਾਣਗੇ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਦੱਸਿਆ ਕਿ ਸਬੰਧਿਤ ਵਿਭਾਗਾਂ ਨੂੰ ਅਗਲੇ ਮਹੀਨੇ ਦੇ ਅਖ਼ੀਰ ਤੱਕ ਇਹ ਪਲਾਂਟ ਲਗਾਉਣ ਅਤੇ ਇਸ ਜੀਵਨ ਰੱਖਿਅਕ ਗੈਸ ਦਾ ਉੱਚਿਤ ਪ੍ਰੈਸ਼ਰ ਤੇ ਸ਼ੁੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨਾਲ ਸੂਬੇ ਦੀਆਂ ਸਿਹਤ ਸੰਸਥਾਵਾਂ ਵਿਚ ਮੈਡੀਕਲ ਆਕਸੀਜਨ ਸਪਲਾਈ ਦੀ ਮੰਗ ਪੂਰੀ ਹੋਵੇਗੀ। ਪੀ. ਐੱਸ. ਏ. ਪਲਾਂਟਾਂ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਕੰਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟਾਂ ਦੀ ਸਥਾਪਨਾ ਤੋਂ ਪਹਿਲਾਂ ਦੀਆਂ ਸਾਰੀਆਂ ਗਤੀਵਿਧੀਆਂ ਨੂੰ 15 ਜੁਲਾਈ ਤੱਕ ਮੁਕੰਮਲ ਕੀਤਾ ਜਾਵੇ ਤਾਂ ਜੋ ਪਲਾਂਟਾਂ ਦੀ ਸਥਾਪਨਾ ਅਤੇ ਇਨ੍ਹਾਂ ਨੂੰ ਚਲਾਉਣ ਦਾ ਕੰਮ 25 ਜੁਲਾਈ ਤੱਕ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : 2020 'ਚ JEE Main ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮਿਲੇਗਾ ਇਹ ਮੌਕਾ

ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਨਾਲ ਸਬੰਧਿਤ ਹੋਰ ਕੰਮਾਂ ਜਿਵੇਂ ਸਾਈਟ ਤਿਆਰ ਕਰਨ, ਜਨਰੇਟਰਾਂ ਅਤੇ ਗੈਸ ਪਾਈਪਲਾਈਨ ਨੈੱਟਵਰਕ ਲਈ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ। ਮਹਾਜਨ ਨੇ ਕਿਹਾ ਕਿ ਸੁਚਾਰੂ ਕੰਮਕਾਜ ਅਤੇ ਨਿਯਮਤ ਰੂਪ ਵਿਚ ਜਾਣਕਾਰੀ ਉਪਲੱਬਧ ਕਰਵਾਉਣ ਲਈ ਹਰੇਕ ਸਾਈਟ ਵਾਸਤੇ ਡਿਪਟੀ ਕਮਿਸ਼ਨਰ, ਸਾਰੇ ਨੋਡਲ ਅਫ਼ਸਰਾਂ, ਕੰਮ ਕਰਨ ਵਾਲੀ ਏਜੰਸੀ ਅਤੇ ਹਸਪਤਾਲ ਸੁਪਰਡੈਂਟ ਦਾ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਜੋ ਸੂਬੇ ਦੇ ਆਕਸੀਜਨ ਪ੍ਰਬੰਧਨ ਗਰੁੱਪ ਦੇ ਮੁਖੀ ਵੀ ਹਨ, ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪੰਜਾਬ ਕੋਲ ਜਲੰਧਰ ਅਤੇ ਲੁਧਿਆਣਾ ਵਿਚ 1400 ਲੀਟਰ ਪ੍ਰਤੀ ਮਿੰਟ (ਐੱਲ. ਪੀ. ਐੱਮ.) ਦੀ ਸਮਰੱਥਾ ਵਾਲੇ ਆਪਣੇ ਦੋ ਪੀ. ਐੱਸ. ਏ. ਪਲਾਂਟ ਹਨ। ਭਾਰਤ ਸਰਕਾਰ ਵੱਲੋਂ ਮੁੱਖ ਤੌਰ ’ਤੇ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਜ਼ਿਲ੍ਹਾ ਹਸਪਤਾਲਾਂ ਲਈ 42 ਪਲਾਂਟ ਅਲਾਟ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਏਜੰਸੀਆਂ/ ਨਿੱਜੀ ਸੰਸਥਾਵਾਂ ਵੱਲੋਂ ਸੂਬੇ ਲਈ ਹੋਰ 33 ਪਲਾਂਟਾਂ ਦੀ ਵਿਵਸਥਾ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਧਾਇਕ ‘ਫਤਿਹਜੰਗ’ ਦੀ ਕਈ ਕਾਂਗਰਸੀਆਂ ਨੂੰ ਚੁਣੌਤੀ, ‘ਉਨ੍ਹਾਂ ਦੇ ਰਿਸ਼ਤੇਦਾਰ ਵੀ ਛੱਡਣ ਚੇਅਰਮੈਨੀ’

ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀ ਆਕਸੀਜਨ ਉਤਪਾਦਨ ਸਮਰੱਥਾ ਪ੍ਰਤੀ ਦਿਨ ਤਕਰੀਬਨ 50 ਮੀਟ੍ਰਿਕ ਟਨ ਤੋਂ ਵੱਧ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਦੇਣ ਅਤੇ ਫੋਟੋਆਂ ਅਪਲੋਡ ਕਰਨ ਲਈ ਇਕ ਮੋਬਾਇਲ ਐਪ ਲਾਂਚ ਕੀਤੀ ਜਾਵੇਗੀ ਅਤੇ ਨੋਡਲ ਅਫ਼ਸਰਾਂ ਨੂੰ ਇਸ ਵਿਚ ਰਜਿਸਟਰ ਕੀਤਾ ਜਾਵੇਗਾ ਅਤੇ ਸਿਖਲਾਈ ਦਿੱਤੀ ਜਾਵੇਗੀ। ਮੀਟਿੰਗ ਵਿਚ ਦੱਸਿਆ ਗਿਆ ਕਿ ਪੰਜ ਪੀ. ਐੱਸ. ਏ. ਪਲਾਂਟ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜੋ ਅਜੇ ਪ੍ਰੀਖਣ ਪੜਾਅ ਅਧੀਨ ਹਨ ਅਤੇ ਹੋਰ ਪੰਜ ਪਲਾਂਟ ਸਥਾਪਿਤ ਕਰਨ ਵਾਸਤੇ ਸਾਈਟ ਤਿਆਰ ਕਰ ਲਈ ਗਈ ਹੈ ਅਤੇ ਡੀ. ਆਰ. ਡੀ. ਓ. ਨੂੰ ਇਹ ਪਲਾਂਟ ਬਰਨਾਲਾ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ ਅਤੇ ਤਰਨਤਾਰਨ ਵਿਚ ਲਗਾਉਣ ਬਾਰੇ ਦੱਸਿਆ ਗਿਆ ਹੈ। ਐੱਨ. ਐੱਚ. ਏ. ਆਈ., ਜੋ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਵਾਸਤੇ ਇਕ ਕਾਰਜਕਾਰੀ ਏਜੰਸੀ ਹੈ, ਨੂੰ ਅਲਾਟ ਕੀਤੇ ਗਏ ਕੰਮਾਂ ਨੂੰ 10 ਜੁਲਾਈ ਤੱਕ ਪੂਰਾ ਕਰਨ ਲਈ ਕਿਹਾ ਗਿਆ ਹੈ।

ਐੱਨ. ਐੱਚ. ਏ. ਆਈ. ਦੇ ਆਰ. ਓ. ਆਰ. ਪੀ. ਸਿੰਘ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਦੇ ਪਲਾਂਟਾਂ ਲਈ ਸਾਈਟ ਤਿਆਰ ਕਰਨ ਸਬੰਧੀ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ। ਮੀਟਿੰਗ ਵਿਚ ਵਧੀਕ ਮੁੱਖ ਸਕੱਤਰ-ਕਮ-ਸੀ. ਐੱਮ. ਡੀ. (ਪੀ. ਐੱਸ. ਪੀ. ਸੀ. ਐੱਲ.) ਏ. ਵੇਣੂੰ ਪ੍ਰਸਾਦ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੁਸਨ ਲਾਲ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਭਾਗ ਵਿਕਾਸ ਪ੍ਰਤਾਪ, ਵਧੀਕ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਅਮਿਤ ਤਲਵਾੜ ਅਤੇ ਸਮੂਹ ਡਿਪਟੀ ਕਮਿਸ਼ਨਰ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Medical Oxygen
  • Punjab
  • 75 PSA Plants
  • ਮੈਡੀਕਲ ਆਕਸੀਜਨ
  • ਪੰਜਾਬ
  • 75 ਪੀਐਸਏ ਪਲਾਂਟ

2020 'ਚ JEE Main ਪਾਸ ਕਰ ਚੁੱਕੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਮਿਲੇਗਾ ਇਹ ਮੌਕਾ

NEXT STORY

Stories You May Like

  • 75 years tremors
    75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ, ਸਕੂਲਾਂ-ਦਫ਼ਤਰਾਂ 'ਚ ਛੁੱਟੀ
  • health of 78 people  including 75 bsf personnel
    BSF ਦੇ 75 ਜਵਾਨਾਂ ਸਮੇਤ 78 ਲੋਕਾਂ ਦੀ ਅਚਾਨਕ ਵਿਗੜੀ ਤਬੀਅਤ ! ਐਮਰਜੈਂਸੀ 'ਚ ਹਸਪਤਾਲ ਕਰਵਾਏ ਦਾਖ਼ਲ
  • assam cabinet  narendra modi  75 resolutions  passed
    ਆਸਾਮ ਕੈਬਨਿਟ ਨੇ ਸੂਬੇ 'ਚ ਤਬਦੀਲੀ ਲਈ PM ਮੋਦੀ ਦੀ ਸ਼ਲਾਘਾ ਕਰਦੇ ਹੋਏ 75 ਮਤੇ ਕੀਤੇ ਪਾਸ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • ban on pregabalin capsules and tablets above 75 mg
    ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
  • sirsa  solar plant  contractor  police  hospital
    ਸੋਲਰ ਪਲਾਂਟ ਦੇ ਠੇਕੇਦਾਰ ਦਾ ਗੋਲ਼ੀ ਮਾਰ ਕੇ ਕਤਲ ! ਸਿਰਸਾ 'ਚ ਹੋਈ ਵੱਡੀ ਵਾਰਦਾਤ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transfer of goindwal sahib sho baljit kaur
      ਗੋਇੰਦਵਾਲ ਸਾਹਿਬ ਦੀ SHO ਬਲਜੀਤ ਕੌਰ ਦਾ ਤਬਾਦਲਾ, ਨਵਦੀਪ ਭੱਟੀ ਹੋਣਗੇ ਨਵੇਂ ਮੁਖੀ
    • accident in gurdaspur
      ਰਾਵੀ ਦਰਿਆ ਦੇ ਮਕੌੜਾ ਪੱਤਣ ’ਤੇ ਪਲਟੂਨ ਪੁਲ਼ ਬਣਾਉਂਦੇ ਸਮੇਂ ਪਲਟਿਆ ਹੈਡਰਾ, ਵੱਡਾ...
    • shwet malik to pargat singh
      ਹਿਮਾਚਲ ਦੀਆਂ ਕੈਮੀਕਲ ਨਸ਼ਾ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਬੰਦ ਕਰਾਉਣ ਪਰਗਟ ਸਿੰਘ...
    • shiromani akali dal yatra
      10 ਨਵੰਬਰ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਅਕਾਲੀ ਦਲ, ਤਖ਼ਤ ਸ੍ਰੀ ਦਮਦਮਾ...
    • accident in patiala
      ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ ਦਰਦਨਾਕ ਮੌਤ
    • power cut to spoil your sunday break
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • punjab bjp women wing
      ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ...
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +