ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)— ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਨੇ ਮੈਡੀਕਲ ਪ੍ਰੈਕਟੀਸ਼ਨਰਜ਼ 'ਤੇ ਦਰਜ ਕੀਤੇ ਪੁਲਸ ਕੇਸ ਰੱਦ ਕਰਨ ਅਤੇ ਪ੍ਰੈਕਟਿਸ ਬੰਦ ਕਰਵਾ ਕੇ ਉਜਾੜੇ ਜਾ ਰਹੇ ਕਿੱਤੇ ਦੇ ਵਿਰੋਧ ਵਿਚ ਸਥਾਨਕ ਬੱਸ ਅੱਡੇ 'ਤੇ ਵਿਸ਼ਾਲ ਰੋਸ ਧਰਨਾ ਦਿੱਤਾ। ਰੋਸ ਧਰਨੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਜਥਿਆਂ ਨੇ ਭਾਗ ਲਿਆ। ਧਰਨੇ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਡਾ. ਰਮੇਸ਼ ਬਾਲੀ, ਡਾ. ਜਸਵਿੰਦਰ ਕਾਲਕ ਅਤੇ ਠਾਕੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਸਾਬਕਾ ਅਕਾਲੀ-ਭਾਜਪਾ ਸਰਕਾਰ ਦੀ ਤਰਜ਼ 'ਤੇ ਨਾ ਸਿਰਫ ਮੈਡੀਕਲ ਪ੍ਰੈਕਟੀਸ਼ਨਰਜ਼ 'ਤੇ ਪੁਲਸ ਕੇਸ ਦਰਜ ਕਰ ਕੇ ਤੰਗ-ਪ੍ਰੇਸ਼ਾਨ ਕਰ ਰਹੀ ਹੈ, ਸਗੋਂ ਉਨ੍ਹਾਂ ਦੇ ਰੋਜ਼ਗਾਰ ਵੀ ਉਜਾੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਗਰੀਬ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਉਜਾੜਿਆ ਜਾ ਰਿਹਾ ਹੈ, ਜਿਸ ਕਾਰਨ ਜਿੱਥੇ ਲੱਖਾਂ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹੋ ਰਹੇ ਹਨ, ਉੱਥੇ ਹੀ ਹਜ਼ਾਰਾਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਮਸਲਾ ਪੈਦਾ ਹੋ ਗਿਆ ਹੈ। ਉਨ੍ਹਾਂ ਰਾਹੋਂ ਦੇ ਮੈਡੀਕਲ ਪ੍ਰੈਕਟੀਸ਼ਨਰ ਸੁਰਜੀਤ ਸਿੰਘ ਤੇ ਉਸ ਦੀ ਪਤਨੀ ਅਤੇ ਪੰਜਾਬ ਪ੍ਰਧਾਨ ਡਾ. ਰਮੇਸ਼ ਬਾਲੀ 'ਤੇ ਦਰਜ ਧੋਖਾਦੇਹੀ ਦੇ ਮਾਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਭਰ ਵਿਚ ਮੈਡੀਕਲ ਪ੍ਰੈਕਟੀਸ਼ਨਰਜ਼ 'ਤੇ ਦਰਜ ਕੀਤੇ ਪੁਲਸ ਕੇਸ ਰੱਦ ਕਰਨ ਦੀ ਮੰਗ ਕੀਤੀ।
ਡਾ. ਮਾਘ ਸਿੰਘ, ਬਲਕਾਰ ਸਿੰਘ ਸ਼ੇਰਗਿੱਲ ਅਤੇ ਸਤਨਾਮ ਸਿੰਘ ਦਿਓ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਆਰ. ਐੱਮ. ਪੀ. ਡਾਕਟਰਾਂ ਨੂੰ ਸਰਕਾਰ ਕੋਰਸ ਕਰਵਾ ਕੇ ਪ੍ਰੈਕਟਿਸ ਕਰਨ ਦੀ ਆਗਿਆ ਪ੍ਰਦਾਨ ਕਰੇ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰੇ। ਕਿਸਾਨ ਸਭਾ ਦੇ ਪ੍ਰਧਾਨ ਬਲਵੀਰ ਸਿੰਘ ਜਾਡਲਾ ਅਤੇ ਕੰਢੀ ਸੰਘਰਸ਼ ਕਮੇਟੀ ਦੇ ਕਾ. ਮਹਾਂ ਸਿੰਘ ਰੌੜੀ ਨੇ ਵੀ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਸਰਕਾਰ ਨੂੰ ਉਨ੍ਹਾਂ ਦੇ ਕਿੱਤੇ ਨੂੰ ਉਜਾੜਨ ਵਾਲੀਆਂ ਨੀਤੀਆਂ ਦਾ ਤਿਆਗ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲਾ ਪ੍ਰਧਾਨ ਸੁਰਿੰਦਰ ਜੈਨਪੁਰੀ, ਜ਼ਿਲਾ ਚੇਅਰਮੈਨ ਡਾ. ਬਲਵੀਰ ਗਰਚਾ, ਡਾ. ਸੁਰਿੰਦਰ ਨੌਰਦ, ਬਲਕਾਰ ਕਟਾਰੀਆ, ਪ੍ਰੇਮ ਸਲੋਹ, ਅਵਤਾਰ ਬਾਲੀ, ਸੁਧੀਰ ਕੁਮਾਰ, ਸੁਖਦੇਵ ਸਿੰਘ, ਮੋਹਣ ਸਿੰਘ, ਇੰਦਰਜੀਤ ਸਿੰਘ ਕਪੂਰਥਲਾ ਤੇ ਧਰਮ ਪਾਲ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚੋਂ ਭਾਰੀ ਗਿਣਤੀ 'ਚ ਆਏ ਮੈਡੀਕਲ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।
ਅਣਪਛਾਤੇ ਨਕਾਬਪੋਸ਼ ਨੇ ਦਿਨ-ਦਿਹਾੜੇ ਰਿਟਾ. ਬੈਂਕ ਮੈਨੇਜਰ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ
NEXT STORY