ਡੇਰਾ ਬਾਬਾ ਨਾਨਕ (ਗੁਰਪ੍ਰੀਤ) : ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਸਵੇਰੇ ਅੱਠ ਵਜੇ ਮਸ਼ਹੂਰ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਉਦੋਂ ਵਾਪਰੀ ਜਦੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਵਾਸੀ ਡੇਰਾ ਬਾਬਾ ਨਾਨਕ ਰੋਜ਼ਾਨਾ ਵਾਂਗ ਸਵੇਰੇ 8 ਵਜੇ ਆਪਣਾ ਮੈਡੀਕਲ ਸਟੋਰ ਖੋਲ੍ਹ ਰਹੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਾਂਗਰਸ ਨਾਲ ਸਬੰਧਤ ਸਾਬਕਾ ਮਹਿਲਾ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
ਇਸ ਦੌਰਾਨ ਪਹਿਲਾਂ ਤੋਂ ਵਾਰਦਾਤ ਦੀ ਤਿਆਰੀ ਵਿਚ ਬੈਠੇ ਅਣ-ਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਰਣਬੀਰ ਸਿੰਘ ਦੇ ਸਿਰ ਵਿਚ ਲੱਗੀਆਂ, ਜਿਸ ਕਾਰਨ ਉਹ ਖੂਨ ਨਾਲ ਲੱਥਪਥ ਹੋ ਕੇ ਜ਼ਮੀਨ "ਤੇ ਡਿੱਗ ਗਿਆ। ਇਸ ਦੌਰਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਰਣਬੀਰ ਸਿੰਘ ’ਤੇ ਫਿਰੌਤੀ ਨੂੰ ਲੈ ਕੇ ਗੋਲੀਆਂ ਚੱਲੀਆਂ ਸਨ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ 'ਚ RDX ਧਮਾਕਾ ਚਿੰਤਾਜਨਕ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਸੁਖਬੀਰ ਬਾਦਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਲਈ DC ਨੇ ਲਾਈਆਂ ਡਿਊਟੀਆਂ
NEXT STORY