ਬੋਹਾ (ਅਮਨਦੀਪ) : ਸਿਹਤ ਵਿਭਾਗ ਪੰਜਾਬ ਦੀਆਂ ਸਖ਼ਤ ਹਦਾਇਤਾਂ ’ਤੇ ਪਾਬੰਦੀਸ਼ੁਦਾ ਅਤੇ ਇਤਰਾਜ਼ਯੋਗ ਦਵਾਈਆਂ ਵੇਚਣ ਤੋਂ ਰੋਕਣ ਲਈ ਮੁਹਿੰਮ ਤਹਿਤ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਨੇ ਸਖ਼ਤ ਕਾਰਵਾਈ ਕਰਦਿਆਂ ਕਸਬਾ ਬੋਹਾ ਦੇ ਇਕ ਮੈਡੀਕਲ ਹਾਲ ਨੂੰ ਸੀਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਨੇ ਦੱਸਿਆ ਕਿ ਨਸ਼ਿਆਂ ਅਤੇ ਇਤਰਾਜ਼ਯੋਗ ਅਤੇ ਪਾਬੰਦੀਸ਼ੁਦਾ ਦਵਾਈਆਂ ਨੂੰ ਵੇਚਣ ਤੋਂ ਰੋਕਣ ਲਈ ਸਾਰੇ ਮੈਡੀਕਲ ਸਟੋਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਦਵਾਈਆਂ ਵੇਚਣ ਅਤੇ ਰੱਖਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਜਾਂਦੀ ਹੈ ਕਿ ਉਹ ਬਾਜ਼ਆਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਜਾਰੀ
NEXT STORY