ਤਰਨਤਾਰਨ (ਰਮਨ)- ਘਰੋਂ ਹਸਪਤਾਲ ’ਚ ਦਵਾਈ ਲੈਣ ਆ ਰਹੇ ਇਕ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਬਤ ਥਾਣਾ ਜੀ. ਆਰ. ਪੀ. ਅੰਮ੍ਰਿਤਸਰ ਦੀ ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਕੱਕਾ ਕੰਡਿਆਲਾ ਆਪਣੇ ਘਰੋਂ ਦਵਾਈ ਲੈਣ ਲਈ ਨਿਕਲਿਆ ਸੀ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ
ਇਸ ਦੌਰਾਨ ਜਦੋਂ ਉਹ ਰੇਲ ਲਾਈਨ ਨਜ਼ਦੀਕ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜਾ ਤਾਂ ਰੇਲ ਗੱਡੀ ਨਾਲ ਟਕਰਾਅ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਜੀ. ਆਰ. ਪੀ. ਤਰਨਤਾਰਨ ਦੇ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਥਾਣਾ ਜੀ. ਆਰ. ਪੀ. ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਉਸ ਦੀ ਪਤਨੀ ਰਾਜ ਕੌਰ ਅਤੇ ਭਰਾ ਸਰਦੂਲ ਸਿੰਘ ਵੱਲੋਂ ਕਰ ਲਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ
ਯੂਕ੍ਰੇਨ 'ਚ ਬੰਬਾਰੀ, -2 ਡਿਗਰੀ ਤਾਪਮਾਨ ਵਿਚਕਾਰ ਭੁੱਖੇ-ਪਿਆਸੇ ਪੈਦਲ ਚੱਲਣ ਨੂੰ ‘ਮਜਬੂਰ’ ਵਿਦਿਆਰਥੀ
NEXT STORY