ਕਪੂਰਥਲਾ (ਮਹਾਜਨ) : ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕਤਾ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੀਨੀਅਰ ਪੁਲਸ ਕਪਤਾਨ ਦੀ ਮੰਗ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨਾਂ ਲਾਇਸੈਂਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ/ਵੇਚਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ 'ਚ ਵਾਧੇ ਦਰਮਿਆਨ ਜਾਰੀ ਹੋ ਗਏ ਨਵੇਂ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਖੂਫੀਆਂ ਰਿਪੋਰਟਾਂ ਤੋਂ ਅਤੇ ਡਰੱਗ ਅਡਿਕਟ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਹੈ ਕਿ ਪ੍ਰੀਗਾਬਾਲਿਨ ਕੈਪਸੂਲ ਦੀ ਵਰਤੋਂ ਨਸ਼ੇ ਦੇ ਆਦਿ ਲੋਕਾਂ ਵਲੋਂ ਨਸ਼ਾ ਕਰਨ ਵਾਸਤੇ ਵੱਡੀ ਮਾਤਰਾ ਵਿਚ ਕੀਤੀ ਜਾ ਰਹੀ ਹੈ। ਇਸ ਲਈ ਇਸਦੀ ਦੁਰਵਰਤੋਂ ਨੂੰ ਰੋਕਣ ਲਈ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਫਰਵਰੀ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਧਮਾਕਾ! ਕੰਬ ਗਿਆ ਪੂਰਾ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਬਾਇਲਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕੀਤੇ ਲੱਖਾਂ ਦੇ ਮੋਬਾਇਲ
NEXT STORY