ਫਤਿਹਗੜ੍ਹ ਸਾਹਿਬ (ਜਗਦੇਵ) : ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਅੱਜ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਵੀ ਭੇਂਟ ਕੀਤੀਆਂ। ਕੇਂਦਰੀ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ਬੀਰ ਬਾਲ ਦਿਵਸ ਐਲਾਨ ਕੇ ਸੱਚੀ ਸ਼ਰਧਾਂਜਲੀ ਭੇਂਟ ਕੀਤੀ ਹੈ ਤਾਂ ਜੋ ਆਉਣ ਵਾਲੀ ਨੌਜਵਾਨ ਪੀੜ੍ਹੀ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਤੋਂ ਸੇਧ ਲੈ ਸਕੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਕਾਰਜਕਾਰਨੀ ਵੱਲੋਂ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਤਿਆਰ ਕਰਕੇ ਕੇਂਦਰੀ ਹਾਈਕਮਾਨ ਨੂੰ ਭੇਜ ਦਿੱਤੀ ਗਈ ਹੈ।
ਪੰਜਾਬ 'ਚ ਸਿਆਸੀ ਪਾਰਟੀਆਂ ਨੂੰ 300 ਦੀ ਥਾਂ 50 ਲੋਕਾਂ ਦੀ ਮੀਟਿੰਗ ਕਰਨ ਦੀ ਮਿਲੇਗੀ ਮਨਜ਼ੂਰੀ
NEXT STORY