ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ/ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ 'ਤੇ ਸੰਗਤਾਂ ਨੇ ਭਰਵਾਂ ਸਗਵਾਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ 'ਚ ਆਰੰਭ ਹੋਇਆ ਸੀ। ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਨਗਰਾਂ ਅਤੇ ਸ਼ਹਿਰਾ ਵਿਚੋਂ ਹੁੰਦੇ ਹੋਏ ਬਟਾਲਾ ਸ਼ਹਿਰ ਵਿਖੇ ਪਹੁੰਚਿਆ, ਜਿੱਥੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ,ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆ ਅਤੇ ਸਮੂਹ ਸੰਗਤਾਂ ਵੱਲੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਇਹ ਵੀ ਪੜ੍ਹੋ- ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਵਿਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਪੰਜ ਪਿਆਰੇ ਸਾਹਿਬਾਨਾਂ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਿਰੋਪਾਓ ਅਤੇ ਦੋਸ਼ਾਲਾ ਦੇ ਕੇ ਸਨਮਾਨਤ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ 'ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਮਹਾਨ ਨਗਰ ਕੀਰਤਨ ਦਾ ਅਸਲ ਮਨੋਰਥ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖੀ ਸਰੂਪ ਧਾਰਨ ਕਰਵਾਉਣਾ ਹੈ ਅਤੇ ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਜਿੱਥੇ ਸਿੱਖੀ ਸਿਧਾਂਤਾਂ ਨਾਲ ਜੁੜਨ ਦੀ ਲੋੜ ਹੈ, ਉਥੇ ਹੀ ਨਸ਼ਿਆਂ ਖ਼ਿਲਾਫ਼ ਆਵਾਜ ਉਠਾਉਣ ਦੀ ਲੋੜ ਹੈ ਅਤੇ ਪੁਰਾਤਨ ਸਿੱਖ ਇਤਿਹਾਸ ਨਾਲ ਜੁੜੀਆਂ ਵਿਰਾਸਤਾਂ ਦੀ ਸਾਂਭ-ਸੰਭਾਲ ਦੀ ਵੀ ਮੁੱਖ ਲੋੜ ਹੈ। ਇਸ ਮੌਕੇ 'ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵੱਖ-ਵੱਖ ਸਥਾਨਾਂ 'ਤੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਨਗਰ ਕੀਰਤਨ ਦਾ ਖ਼ਾਲਸਾਈ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ।



ਇਹ ਵੀ ਪੜ੍ਹੋ- ਇਹ ਵੀ ਪੜ੍ਹੋ-ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ
NEXT STORY